ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ "ਕਿਸਾਨੀ ਸੂਚਨਾਵਾਂ" ਚੈਨਲ ਦਾ ਆਗਾਜ

ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ

ਮੋਗਾ, 28 ਜਨਵਰੀ:
 
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ "ਕਿਸਾਨੀ ਸੂਚਨਾਵਾਂ" ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ ਸਬੰਧੀ ਸਮੇਂ-ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਸਕੀਮਾਂ, ਗਤੀਵਿਧੀਆਂ, ਸਿਫਾਰਿਸ਼ਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਫਸਲਾਂ ਦੀ ਕਾਸ਼ਤ ਸਬੰਧੀ ਕੀਤੀਆ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਅਤੇ ਸਿਫਾਰਿਸ਼ਾਂ ਸਬੰਧੀ ਜਾਣਕਾਰੀ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾਵੇਗੀ ਤਾਂ ਜੋ ਉਹ ਸਮੇਂ ਦੇ ਹਾਣੀ ਹੋ ਕੇ ਆਧੁਨਿਕ ਤਕਨੀਕ ਵਾਲੀ ਖੇਤੀ ਨਾਲ ਜੁੜ ਸਕਣ। ਉਹਨਾਂ ਕਿਹਾ ਕਿ ਇਸ ਚੈਨਲ ਦਾ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਖੇਤੀਬਾੜੀ ਮਾਹਿਰ ਸਮੇਂ-ਸਮੇਂ 'ਤੇ ਨਵੀਨਤਮ ਜਾਣਕਾਰੀ, ਇਸ ਮਾਧਿਅਮ ਰਾਹੀਂ ਸਾਂਝੀ ਕਰਦੇ ਰਹਿਣਗੇ। 
 
ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਕਿਸਾਨ ਭਰਾਵਾਂ ਨੂੰ ਇਹ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਵੱਡਾ ਲਾਭ ਹੋਵੇਗਾ। ਕਿਸਾਨਾਂ ਨੂੰ  ਖੇਤੀਬਾੜੀ ਸਬੰਧੀ ਚੀਜ ਸਮਝਣ ਵਿੱਚ ਘਾਟ ਮਹਿਸੂਸ ਹੁੰਦੀ ਹੈ ਜਾਂ ਉਹਨਾਂ ਦੀਆਂ ਜੋ ਵੀ ਸ਼ੰਕਾਵਾਂ ਹਨ, ਉਹ ਇਸ ਚੈਨਲ ਉਪਰ ਜਾ ਕੇ ਖੇਤੀ ਬਾਰੇ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਲੈ ਸਕਦੇ ਹਨ। ਇਸ ਤੋਂ ਇਲਾਵਾ ਉਹ ਖੇਤੀ ਕਰਨ ਦੇ ਨਵੇਂ ਢੰਗਾਂ ਬਾਰੇ ਅਤੇ ਫਸਲਾਂ ਦੀ ਸਾਂਭ-ਸੰਭਾਲ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਖਾਸ ਕਰਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਅਤੇ ਉਹਨਾਂ ਦੀ ਪੂਰੀ ਟੀਮ ਨੇ ਇਹ ਚੈਨਲ ਲਾਂਚ ਕਰਨ ਲਈ ਪ੍ਰੋਗਰਾਮ ਉਲੀਕਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਯੂ ਟਿਊਬ ਚੈਨਲ ਨੂੰ ਵੱਧ ਤੋਂ ਵੱਧ ਸਬਸਕਰਾਈਬ, ਸ਼ੇਅਰ ਅਤੇ ਲਾਈਕ ਕਰਕੇ ਫਾਇਦਾ ਲੈਣ। 
 
ਇਸ ਮੌਕੇ ਡਾ. ਸੁਖਰਾਜ ਕੌਰ ਏ.ਓ., ਡਾ. ਗੁਰਬਾਜ ਸਿੰਘ ਏ.ਓ., ਡਾ. ਗੁਰਲਵਲੀਨ ਸਿੰਘ ਏ.ਡੀ.ਓ., ਡਾ. ਜਗਦੀਪ ਸਿੰਘ ਏ.ਡੀ.ਓ., ਡਾ. ਖੁਸ਼ਦੀਪ ਸਿੰਘ ਏ.ਡੀ.ਓ., ਡਾ. ਤਪਤੇਜ ਸਿੰਘ ਡੀ.ਪੀ.ਡੀ. ਹਾਜ਼ਰ ਸਨ।
Tags:

Advertisement

Latest News

ਸਰਹੰਦ ਫੀਡਰ 28 ਦਿਨ ਬੰਦ ਰਹੇਗਾ ਸਰਹੰਦ ਫੀਡਰ 28 ਦਿਨ ਬੰਦ ਰਹੇਗਾ
ਚੰਡੀਗੜ੍ਹ, 30  ਜਨਵਰੀ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873...
ਸੜ੍ਹਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਤੇ ਕੂੜਾ ਮੈਨੇਜਮੈਂਟ ਨਿਯਮ ਅਧੀਨ ਹੋਵੇਗੀ ਕਾਰਵਾਈ-ਕਾਰਜ ਸਾਧਕ ਅਫਸਰ
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ
ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ
ਡੀ.ਬੀ.ਈ.ਈ. ਵੱਲੋਂ ਐਨ.ਡੀ.ਏ. ਤੇ ਸੀ.ਡੀ.ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ
ਜਮੀਨੀ ਪੱਧਰ ਤੇ ਨਵਾਚਾਰ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲ, 20 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਵਧੀਕ ਡਿਪਟੀ ਕਮਿਸ਼ਨਰ
ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ ਗਰਾਊਂਡ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਮੇਅਰ