ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਏ ਗਏ ਫੈਸਲੇ ਇਤਿਹਾਸਕ - ਅਰਸ਼ ਸੱਚਰ

ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਏ ਗਏ ਫੈਸਲੇ ਇਤਿਹਾਸਕ - ਅਰਸ਼ ਸੱਚਰ

Faridkot,26,August,2024, (Azad Soch News):-  ਆਮ ਆਦਮੀ ਪਾਰਟੀ (Aam Aadmi Party) ਵੱਲੋਂ ਲੋਕ ਹਿੱਤਾਂ ਲਈ ਲਏ ਜਾ ਰਹੇ ਫੈਸਲਿਆਂ ਨਾਲ ਪਾਰਟੀ ਦਾ ਘੇਰਾ ਦੇਸ਼ ਦੇ ਅੰਦਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹੋਟਲ ਸ਼ਾਹੀ ਹਵੇਲੀ ਦੇ ਮਾਲਕ ਅਰਸ਼ ਸੱਚਰ ਨੇ ਕੀਤਾ,ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਹਿੱਤ ਲਈ ਇਤਿਹਾਸਕ ਫੈਸਲੇ ਲਏ ਗਏ ਹਨ,ਪੰਜਾਬ ਸਰਕਾਰ (Punjab Govt) ਵੱਲੋਂ ਲੋਕ ਹਿੱਤ ਦੇ ਫੈਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ 600 ਯੂਨਿਟ ਬਿਜਲੀ ਦੇ ਮੁਆਫ ਕਰਨ ਨਾਲ ਕਰੀਬ 90 ਫੀਸਦੀ ਤੋਂ ਵੱਧ ਲੋਕਾਂ ਦੇ ਬਿੱਲ ਜ਼ੀਰੋ ਆਏ ਹਨ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਘਰਾਂ ਤੱਕ ਮੈਡੀਕਲ ਸੇਵਾਵਾਂ ਪੁੱਜਦਾ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ (Aam Aadmi Clinic) ਖੋਲ੍ਹੇ ਗਏ ਹਨ, ਜੋਂ ਸਫਲਤਾਪੂਰਵਕ ਚੱਲ ਰਹੇ ਹਨ। ਅਰਸ਼ ਸੱਚਰ ਨੇ ਅੱਗੇ ਕਿਹਾ ਫਰੀਦਕੋਟ ਵਾਸੀਆਂ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਆਮ ਲੋਕਾਂ ਲਈ 24 ਘੰਟੇ ਖੁੱਲ੍ਹੇ ਹਨ ਤੇ ਲੋਕਾਂ ਦੇ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ।

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ