ਪੰਜਾਬ 'ਚ ਫਿਲਮ ਐਮਰਜੈਂਸੀ 'ਤੇ ਪਾਬੰਦੀ ਦੀ ਮੰਗ

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ CM ਮਾਨ ਨੂੰ ਲਿਖੀ ਚਿੱਠੀ

ਪੰਜਾਬ 'ਚ ਫਿਲਮ ਐਮਰਜੈਂਸੀ 'ਤੇ ਪਾਬੰਦੀ ਦੀ ਮੰਗ

Amritsar Sahib,17 JAN,2025,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ (Actress Kangana Ranaut) ਦੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਦੀ ਮੰਗ ਕੀਤੀ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ 'ਤੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਇਲਜ਼ਾਮ ਲਗਾਇਆ ਹੈ।

ਜ਼ਿਕਰਯੋਗ ਹੈ ਕਿ ਸੈਂਸਰ ਬੋਰਡ (Sensor Board) ਤੋਂ ਸਰਟੀਫਿਕੇਟ (Certificate) ਮਿਲਣ ਤੋਂ ਬਾਅਦ ਇਹ ਫਿਲਮ 17 ਜਨਵਰੀ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਇਸ ਮੁੱਦੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਪੱਤਰ ਲਿਖਿਆ ਹੈ,ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਭਾਈਚਾਰੇ ਵਿੱਚ ਗੁੱਸਾ ਅਤੇ ਰੋਸ ਪੈਦਾ ਹੋਵੇਗਾ।

ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਵਿੱਚ ਇਸ ਫਿਲਮ 'ਤੇ ਪਾਬੰਦੀ ਲਗਾਈ ਜਾਵੇ,ਜੇਕਰ ਇਹ ਫ਼ਿਲਮ ਰਿਲੀਜ਼ ਹੋਈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਸਖ਼ਤ ਵਿਰੋਧ ਕਰੇਗੀ,ਫਰੀਦਕੋਟ ਤੋਂ ਅਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ (Independent Member of Parliament Sarabjit Singh) ਤੋਂ ਇਲਾਵਾ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਭ ਤੋਂ ਪਹਿਲਾਂ ਇਸ ਫ਼ਿਲਮ ’ਤੇ ਇਤਰਾਜ਼ ਪ੍ਰਗਟਾਇਆ ਸੀ।

ਪਹਿਲਾਂ ਇਹ ਫਿਲਮ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ,ਪਰ ਵਿਰੋਧ ਦੇ ਬਾਅਦ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਤੋਂ ਮਨਜ਼ੂਰੀ ਨਹੀਂ ਮਿਲੀ,ਕਰੀਬ ਚਾਰ ਮਹੀਨੇ ਪਹਿਲਾਂ ਸੀਬੀਐਫਸੀ (CBFC) ਨੇ ਸਿੱਖ ਜਥੇਬੰਦੀਆਂ ਦੇ ਇਤਰਾਜ਼ ਮਗਰੋਂ ਫਿਲਮ ਦਾ ਸਰਟੀਫਿਕੇਟ ਰੋਕ ਦਿੱਤਾ ਸੀ,ਸੀਬੀਐਫਸੀ (CBFC) ਨੇ ਇਸ ਫਿਲਮ ਦੇ 3 ਸੀਨ ਡਿਲੀਟ ਕਰਨ ਦੇ ਨਿਰਦੇਸ਼ ਦਿੱਤੇ ਸਨ,ਇਸ ਦੇ ਨਾਲ ਹੀ ਸਖ਼ਤ ਹਦਾਇਤਾਂ ਵੀ ਦਿੱਤੀਆਂ ਗਈਆਂ ਕਿ ਫ਼ਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਇਸ ਵਿੱਚ 10 ਬਦਲਾਅ ਕੀਤੇ ਜਾਣ,ਇਨ੍ਹਾਂ ਬਦਲਾਅ ਤੋਂ ਬਾਅਦ ਹੀ ਸੈਂਸਰ ਬੋਰਡ ਤੋਂ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਗਈ ਸੀ।

Advertisement

Latest News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ
-CM ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਹੜੀ ਪ੍ਰੋਗਰਾਮ 'ਚ ਕੀਤੀ ਸ਼ਮੂਲੀਅਤ  -...
ਪ੍ਰੇਗਨੈਂਟ ਔਰਤਾਂ ਜ਼ਰੂਰ ਖਾਓ ਕੀਵੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'LOCK' 23 ਜਨਵਰੀ ਨੂੰ ਹੋਵੇਗਾ ਰਿਲੀਜ਼
ਗੂਗਲ ਦੇ CEO ਸੁੰਦਰ ਪਿਚਾਈ ਦੀ ਕ੍ਰਿਕਟ 'ਚ ਐਂਟਰੀ
ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ
ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ