ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ


ਐਸ.ਏ.ਐਸ.ਨਗਰ,  27 ਅਗਸਤ:

  ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਹਤ ਟੀਮਾਂ ਵਲੋਂ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 1,34,677 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। ਲਗਭਗ 2059 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ ਐਮ.ਸੀ. ਦੁਆਰਾ 562 ਚਲਾਨ ਕੀਤੇ ਗਏ ਹਨ।
      ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਅਤੇ ਹੋਰ ਥਾਈਂ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 433379 ਕੰਟੇਨਰ ਚੈੱਕ ਕੀਤੇ ਗਏ ਅਤੇ 2378 ਕੰਟੇਨਰਾਂ ਵਿਚ ਲਾਰਵਾ ਮਿਲਿਆ।
     ਸਿਹਤ ਅਧਿਕਾਰੀਆਂ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ।

     ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  

    ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ