ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਦਿਨ ਦੇ ਤਾਪਮਾਨ ਵਿੱਚ 3.7 ਡਿਗਰੀ ਦੀ ਕਮੀਂ ਆਈ
Patiala,11 JAN,2025,(Azad Soch News):- ਮੌਸਮ ਵਿਭਾਗ (Department of Meteorology) ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ 3.7 ਡਿਗਰੀ ਦੀ ਕਮੀਂ ਆਈ,ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੈ,ਜਦੋਂ ਕਿ ਚੰਡੀਗੜ੍ਹ ਵਿੱਚ 3.1 ਡਿਗਰੀ ਦੀ ਗਿਰਾਵਟ ਦੇਖੀ ਗਈ,ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ,ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ,ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ (Thick Fog) ਪੈਣ ਦੀ ਸੰਭਾਵਨਾ ਹੈ,ਇੱਥੇ ਵਿਜ਼ੀਬਲਿਟੀ 50 ਮੀਟਰ ਤੋਂ ਘੱਟ ਹੋ ਸਕਦੀ ਹੈ,ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਮੀਂਹ ਅਤੇ ਬਿਜਲੀ ਦੇ ਨਾਲ-ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।