ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

 

ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਅੱਜ ਗੜ੍ਹਸ਼ੰਕਰ ਹਲਕੇ ਦੇ ਚਾਰ ਸਕੂਲਾਂ ਵਿਚ 81.36 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ।

          ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ, ਸਰਕਾਰੀ ਹਾਈ ਸਕੂਲ ਬੀਰਮਪੁਰ, ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਬਿਲੜੋਂ ਵਿਚ ਵੱਖ-ਵੱਖ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾ ਪੁੱਟੀਆਂ ਗਈਆਂ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਅੰਦਰ ਬੁਨਿਆਦੀ ਹੁਨਰਾਂ ਨੂੰ ਮਜ਼ਬੂਤ ਕਰਨਾ, ਅਧਿਆਪਨ ਤਰੀਕਿਆਂ ਵਿਚ ਸਮੇਂ ਅਨੁਸਾਰ ਤਬਦੀਲੀ, ਮੈਗਾ ਮਾਪੇ-ਅਧਿਆਪਕ ਮਿਲਣੀਆਂ, ਸਿੱਖਿਆ ਵਿਭਾਗ ਦੇ ਪ੍ਰਿੰਸੀਪਲਾਂ, ਹੈਡਮਾਸਟਰ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਮੁੱਖ ਤੌਰ ’ਤੇ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਨਾਲ ਸਕੂਲਜ਼ ਆਫ਼ ਐਮੀਨੈਂਸ ਅਤੇ ਸਕੂਲ ਆਫ਼ ਬ੍ਰਿਲਿਐਂਸ ਦੀ ਸਥਾਪਿਤੀ, 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈਸ ਵਿਚ ਤਬਦੀਲ ਕਰਨਾ ਅਤੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਨਵੀਂ ਦਿਖ ਰਾਹੀਂ ਵਿਦਿਆਰਥੀਆਂ ਨੂੰ ਅਤਿਆਧੁਨਿਕ ਸਿੱਖਿਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

          ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਵਿਖੇ 51.97 ਲੱਖ ਰੁਪਏ ਦੀ ਲਾਗਤ ਵਾਲੇ ਅਤੇ ਸਰਕਾਰੀ ਹਾਈ ਸਕੂਲ ਬੀਰਮਪੁਰ ਵਿਖੇ 4.88 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਬੀਰਮਪੁਰ ਸਕੂਲ ਬੁਨਿਆਦੀ ਢਾਂਚੇ ਪੱਖੋਂ ਇਲਾਕੇ ਵਿਚ ਮਿਸਾਲ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕਿਸੇ ਸਹੂਲਤ ਦੀ ਘਾਟ ਨਹੀਂ ਰਹੇਗੀ। ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਵਿਖੇ 17 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਮੁਫ਼ਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਵੱਧ ਤੋਂ ਵੱਧ ਵਿਦਿਆਰਥੀ ਇਨ੍ਹਾਂ ਸਕੂਲਾਂ ਵਿਚ ਪੜ੍ਹਾਉਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।  

Tags:

Advertisement

Latest News

26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹਵੁਰ ਰਾਣਾ ਨੂੰ ਲਿਆਂਦਾ ਗਿਆ ਭਾਰਤ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹਵੁਰ ਰਾਣਾ ਨੂੰ ਲਿਆਂਦਾ ਗਿਆ ਭਾਰਤ
New Delhi, 10,APRIL, 2025,(Azad Soch News):- ਐਨਆਈਏ (NIA) ਦੀ ਟੀਮ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹਵੁਰ ਰਾਣਾ (Mastermind...
ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,
ਗੁਰੂ ਨਗਰੀ ਵਿਚ ਜਲ ਸਪਲਾਈ ਦੀ ਸਮੱਸਿਆ ਦਾ ਹੱਲ ਜਲਦੀ
ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਟਰਾਇਲਾਂ ਵਿਚ ਹੁਣ ਤੱਕ ਲਗਭਗ 1000 ਖਿਡਾਰੀਆਂ ਨੇ ਲਿਆ ਭਾਗ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਸਪਤਾਲਾਂ ਦੀ ਸਮੀਖਿਆ ਮੀਟਿੰਗ ਹੋਈ
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ