ਡਿਪਟੀ ਕਮਿਸ਼ਨਰ, ਡੀਆਈਜੀ ਤੇ ਐਸਐਸਪੀ ਨੇ ਦਿੱਤੀਆਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਡਿਪਟੀ ਕਮਿਸ਼ਨਰ, ਡੀਆਈਜੀ ਤੇ ਐਸਐਸਪੀ ਨੇ ਦਿੱਤੀਆਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਹੀ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।

ਇਸ ਮੌਕੇ ਉਹਨਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਣਾ ਸਿਖਾਉਂਦਾ ਹੈ। ਉਹਨਾਂ ਇਹ ਵੀ ਕਿਹਾ ਕਿ ਦੀਵਾਲੀ ਇਨਸਾਨਾਂ ਲਈ ਬਿਨਾ ਸ਼ੱਕ ਬਹੁਤ ਖ਼ੁਸ਼ੀਆਂ ਭਰਿਆ ਸਮਾਂ ਹੁੰਦਾ ਹੈ ਪਰ ਜਾਨਵਰਾਂ ਅਤੇ ਪੰਛੀਆਂ ਲਈ ਇਹ ਸਾਲ ਦਾ ਸਭ ਤੋਂ ਦੁਖਦਾਈ ਸਮਾਂ ਹੁੰਦਾ ਹੈ। ਜਿਵੇਂ ਕਿ ਪਾਲਤੂ ਜਾਨਵਰਾਂ ਦੇ ਮਾਲਕ ਦਸਦੇ ਹਨ ਕਿ ਦੀਵਾਲੀ ਸਮੇਂ ਪਟਾਕਿਆਂ ਦੇ ਸ਼ੋਰ ਤੋਂ ਜਾਨਵਰ ਸਹਿਮ ਜਾਂਦੇ ਹਨ ਅਤੇ ਉਨ੍ਹਾਂ ਦੀ ਸੁਣਨ ਸ਼ਕਤੀ ਵੀ ਬਹੁਤ ਜ਼ਿਆਦਾ ਪ੍ਰਭਾਵਤ ਹੁੰਦੀ ਹੈ।

ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਕਿਹਾ ਕਿ ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ 1-1 ਬੂਟਾ ਜ਼ਰੂਰ ਲਗਾਇਆ ਜਾਵੇ ਤੇ ਉਸਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇ।

 
Tags:

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ