ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ।

ਵਾਤਾਵਰਨ ਦੀ ਸੰਭਾਲ ਲਈ ਇਸ ਜਾਗਰੂਕਤ ਮੁਹਿੰਮ ਦੀ ਕੜੀ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਫਰੀਦਕੋਟ ਸਬ ਡਵੀਜਨ ਦੇ ਸਰਪੰਚਾਂ, ਨੰਬਰਦਾਰਾਂ ਨਾਲ ਮੀਟਿੰਗ ਕੀਤੀ ਜਦੋਂ ਕਿ ਕੋਟਕਪੂਰਾ ਅਤੇ ਜੈਤੋ ਸਬ ਡਵੀਜਨਾਂ ਦੇ ਨੰਬਰਦਾਰਾਂ ਅਤੇ ਸਰਪੰਚ ਆਨਲਾਈਨ ਇਸ ਮੀਟਿੰਗ ਵਿੱਚ ਜੁੜੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਕਾਰਨ ਫਰੀਦਕੋਟ ਜਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ ਪਰ ਫਿਰ ਵੀ ਕੁਝ ਲੋਕ ਪਰਾਲੀ ਨੂੰ ਅੱਗ ਲਾ ਰਹੇ ਹਨ। ਉਨ੍ਹਾਂ ਵਿਰੁੱਧ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਤਰ੍ਹਾਂ ਸਖਤੀ ਵਰਤੀ ਜਾ ਰਹੀ ਹੈ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਜਿੱਥੇ ਐਫ.ਆਈ.ਆਰ ਦਰਜ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਜੁਰਮਾਨੇ ਤੋਂ ਇਲਾਵਾ ਉਨ੍ਹਾਂ ਦੀ ਜਮ੍ਹਾਂਬੰਦੀ ਵਿੱਚ ਰੈੱਡ ਐਂਟਰੀ ਵੀ ਦਰਜ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 81ਕੇਸ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚੋਂ 38 ਕੇਸ ਅੱਗ ਲੱਗਣ ਦੇ ਹਨਅਤੇ 43 ਕੇਸ  ਅੱਗ ਲੱਗਣ ਦੇ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ 38 ਦੇ ਕਰੀਬ ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਹਨਾਂ ਨੂੰ ਬਣਦਾ ਜੁਰਮਾਨਾ 1 ਲੱਖ ਰੁਪਏ ਵੀ ਕੀਤਾ ਗਿਆ, ਜਿਸ ਵਿੱਚੋਂ 85 ਹਜ਼ਾਰ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਜਿਲ੍ਹਾ ਦੇ ਸਮੂਹ ਨੰਬਰਦਾਰਾਂ, ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਅਤੇ ਜੇਕਰ ਉਨ੍ਹਾਂ ਦੇ ਪਿੰਡ ਵਿੱਚ ਕੋਈ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲਿਸ ਤੇ ਸਬੰਧਤ ਨੋਡਲ, ਕਲੱਸਟਰ ਅਫਸਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਨੰਬਰਦਾਰ ਜਾਂ ਸਰਪੰਚ ਖੁਦ ਅੱਗ ਲਗਾਉਣ ਵਿੱਚ ਦੋਸ਼ੀ ਪਾਏ ਗਏ ਉਨ੍ਹਾਂ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ ਅਤੇ ਨੰਬਰਦਾਰ ਹਾਜ਼ਰ ਸਨ।

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ