ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ
By Azad Soch
On
ਸੰਗਰੂਰ, 8 ਜਨਵਰੀ:
ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਹੜੀ ਅਤੇ ਹੋਰਨਾਂ ਤਿਓਹਾਰਾਂ ਮੌਕੇ ਸਿੰਥੈਟਿਕ ਜਾਂ ਕਿਸੇ ਹੋਰ ਮਾੜੀ ਸਮੱਗਰੀ ਨਾਲ ਬਣੀ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੜੀ ਅਤੇ ਬਸੰਤ ਪੰਚਮੀ ਸਾਡੇ ਸਾਰਿਆਂ ਲਈ ਪਾਵਨ ਤੇ ਉਤਸ਼ਾਹਜਨਕ ਤਿਓਹਾਰ ਹਨ ਅਤੇ ਇਸ ਮੌਕੇ ਵੱਡੀ ਗਿਣਤੀ ’ਚ ਬੱਚੇ ਅਤੇ ਨੌਜਵਾਨ ਪਤੰਗਬਾਜ਼ੀ ’ਚ ਹਿੱਸਾ ਲੈਂਦੇ ਹਨ। ਉਨ੍ਹਾਂ ਪਤੰਗਬਾਜ਼ਾਂ ਨੂੰ ਵੀ ਅਪੀਲ ਕੀਤੀ ਕਿ ਪਤੰਗ ਉਡਾਉਣ ਲਈ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਕਿਉਕਿ ਇਸ ਦੀ ਵਜ੍ਹਾ ਨਾਲ ਕਈ ਵਾਰ ਬਹੁਤ ਵੱਡੇ ਹਾਦਸੇ ਵਾਪਰ ਜਾਂਦੇ ਹਨ ਜੋ ਕਿ ਮਨੁੱਖਤਾ ਦੇ ਨਾਲ-ਨਾਲ ਬੇਜ਼ੁਬਾਨ ਜਾਨਵਰਾਂ ਤੇ ਪੰਛੀਆਂ ਲਈ ਬਹੁਤ ਨੁਕਸਾਨਦੇਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਤੰਗ ਚੜ੍ਹਾਉਣ ਲਈ ਆਮ ਧਾਗੇ ਵਾਲੀ ਰਵਾਇਤੀ ਡੋਰ ਦੀ ਹੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਵੀ ਪਲੀਤ ਹੋਣ ਤੋਂ ਬਚਾਇਆ ਜਾ ਸਕੇ।
ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਪਾਬੰਦੀ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚਾਇਨਾ ਡੋਰ ਨਾ ਵਰਤਣ ਅਤੇ ਇਸਦੇ ਬੁਰੇ ਨਤੀਜਿਆਂ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਵਿਅਕਤੀ ਚਾਇਨਾ ਡੋਰ ਦੀ ਵਰਤੋਂ ਜਾਂ ਇਸ ਦੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣੀ ਯਕੀਨੀ ਬਣਾਈ ਜਾਵੇਗੀ।
Tags:
Related Posts
Latest News
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
09 Jan 2025 06:59:06
ਜੈਤਸਰੀ ਮਹਲਾ ੫
॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...