ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

ਚੰਡੀਗੜ੍ਹ, 9 ਨਵੰਬਰ, 2024:

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਗਏ ਹਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਫ਼ਲਤਾ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਵਾਸੀ ਭਾਰਤੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਆਪਣੇ ਵਤਨ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹਨ।

ਸ. ਰੌੜੀ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਮਰਪਣ ਅਤੇ ਸਹਿਯੋਗ ਅਹਿਮ ਭੂਮਿਕਾ ਨਿਭਾਉਂਦਾ ਹੈ।" ਉਨ੍ਹਾਂ ਨੇ ਆਪਣੇ ਭਾਈਚਾਰੇ ਦੀ ਭਲਾਈ ਅਤੇ ਪੰਜਾਬ ਦੇ ਵਿਸ਼ਵਵਿਆਪੀ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਪ੍ਰਵਾਸੀ ਪੰਜਾਬੀਆਂ ਦੇ ਅਟੁੱਟ ਸਮਰਥਨ ਅਤੇ ਨਿਰੰਤਰ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-11-2024 ਅੰਗ 706 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-11-2024 ਅੰਗ 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ...
'ਇਹ ਘਰ ਈਬੂ ਦਾ ਹੈ' ਪੁਸਤਕ ਰਿਲੀਜ਼ ਸਮਾਗਮ 
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ
ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ
ਐਨਸੀਆਰ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ,AQI ਪੱਧਰ ਵਿੱਚ ਮਾਮੂਲੀ ਸੁਧਾਰ ਹੋਇਆ
ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ
ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ