ਕਣਕ ਦੇ ਖਰੀਦ ਸੀਜਣ ਦੌਰਾਨ ਤਿਆਰ ਕੀਤਾ ਜਾਵੇ ਕਮਿਊਨੀਕੇਸ਼ਨ ਪਲਾਨ— ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 1 ਅਪ੍ਰੈਲ
ਆਉਣ ਵਾਲੇ ਕਣਕ ਦੀ ਖ੍ਰੀਦ ਸੀਜਣ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ ਮੀਟਿੰਗ ਹੋਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜਣ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਕਮਿਊਨੀਕੇਸ਼ਨ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਖਰੀਦ ਸੀਜਣ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਸੀਜ਼ਣ ਦੌਰਾਨ ਆਪਸੀ ਤਾਲਮੇਲ ਰੱਖਿਆ ਜਾਵੇ।
ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸਾਰੇ ਖਰੀਦ ਕੇਂਦਰਾਂ 'ਤੇ ਪੀਣ ਵਾਲਾ ਸਾਫ ਸੁਥਰਾ ਪਾਣੀ, ਪਖਾਨਿਆਂ, ਸਾਫ ਸਫਾਈ ਅਤੇ ਬਿਜਲੀ ਦਾ ਸੁਚੱਜੇ ਪ੍ਰਬੰਧ ਕਣਕ ਦੇ ਖਰੀਦ ਸੀਜਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਏ ਜਾਣ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜਣ ਵਾਦ—ਵਿਵਾਦ ਦੇ ਨਿਪਟਾਰੇ ਲਈ ਝਗੜਾ ਨਿਵਾਰਣ ਕਮੇਟੀਆਂ ਦਾ ਗਠਨ ਕੀਤਾ ਜਾਵੇ। ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿਚ ਕਣਕ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਅਪਣੀ ਫਸਲ ਵੇਚਣ ਸਬੰਧੀ ਕੋਈ ਪ੍ਰੇਸਾਨੀ ਪੇਸ਼ ਨਾ ਆਵੇ ।
ਇਸ ਮੌਕੇ ਤੇ ਸ੍ਰੀ ਸੁਖਵਿੰਦਰ ਸਿੰਘ ਗਿੱਲ ਜਿਲ੍ਹਾ ਫੂਡ ਅਤੇ ਸਪਲਾਈ ਕµਟਰੋਲਰ ਨੇ ਦੱਸਿਆਂ ਕਿ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਤੇ ਲੋੜੀਦੇ ਸਟਾਫ ਦੀ ਤਾਇਨਾਤੀ ਕਰ ਦਿੱਤੀ ਹੈ।
ਮੀਟਿੰਗ ਦੌਰਾਨ ਡੀ.ਐਮ.ਓ ਮੁਨੀਸ਼ ਕੁਮਾਰ ਨੇ ਦੱਸਿਆਂ ਕਿ ਜ਼ਿਲ੍ਹੇ ਦੀਆਂ 120 ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਣਕ ਦੀ ਜਿ਼ਆਦਾ ਆਮਦ ਨੂੰ ਮੁੱਖ ਰੱਖੀਦੇ ਹੋਏ ਆਰਜੀ ਮੰਡੀਆਂ ਵੀ ਬਣਾਈਆਂ ਜਾਣਗੀਆਂ। ਇਸ ਮੌਕੇ ਡੀ.ਐਮ.ਮਾਰਕਫੈਡ ਸੁਨੀਲ ਸੋਫਤ ਵੀ ਮੌਜੂਦ ਸਨ
Related Posts
Latest News
