ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ

ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ

ਅੰਮ੍ਰਿਤਸਰ 9 ਜੂਨ 2024:--- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ।

    ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੁਹ ਅਹੁਦੇਦਾਰਾਂਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਕਮੀਆਂ ਦੀ ਤਲਾਸ਼ ਕੀਤੀ ਜਾਵੇਗੀ ਅਤੇ ਜੋ ਕੁਝ ਵੀ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ ਉਹਨਾਂ ਨੂੰ ਦੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਕੰਮਾਂ ਵਿੱਚ ਕਿਸੇ ਪ੍ਰਕਾਰ ਦੀ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਟ ਮੰਤਰੀ ਨੇ ਹਲਕੇ ਦੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜੁੜ ਜਾਣ ਅਤੇ ਦਿਨ ਰਾਤ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਕੰਮ ਕਰਨ ਇਸ ਕੰਮ ਲਈ ਸਰਕਾਰ ਤੁਹਾਡੇ ਨਾਲ ਹੈ।

       ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਵਰਕਰ ਹੀ ਸਾਡੀ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਵਰਕਰਾਂ ਨੂੰ ਕਿਸੇ ਵੀ ਕੰਮ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਕੀਤੇ ਰਹਿਣਗੇ ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ ਰੇਖ ਹੇਠ ਵਿਕਾਸ ਕਾਰਜ ਕਰਵਾਉਣ ਅਤੇ ਜੇਕਰ ਕਿਤੇ ਕੋਈ ਕਮੀ ਰਹਿ ਜਾਂਦੀ ਹੈ ਤਾਂ ਉਹ ਸਾਡੀ ਧਿਆਨ ਵਿੱਚ ਲਿਆਂਦੀ ਜਾਵੇ।

       ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਮੋਦੀ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਹੁਣ ਦੇਸ਼ ਵਿੱਚ ਤਾਨਾਸ਼ਾਹੀ ਦਾ ਅਸਲੀ ਅੰਤ ਹੋਇਆ ਹੈ ਅਤੇ ਇੱਕ ਮਜਬੂਤ ਵਿਰੋਧੀ ਦਲ ਆਇਆ ਹੈ ਜੋ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਦੇਵੇਗਾ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਪੰਜਾਬ ਵਿੱਚੋਂ ਕੋਈ ਵੀ ਸੀਟਇਹਨਾਂ ਦਾ ਪੰਜਾਬੀ ਵਿਰੋਧੀ ਚਿਹਰਾ ਨੰਗਾ ਕੀਤਾ ਹੈ ਅਤੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਭਾਜਪਾ ਸਰਕਾਰ ਦੇਸ਼ ਨੂੰ ਧਰਮ ਦੇ ਨਾਂ ਤੇ ਵੰਡਣਾ ਚਾਹੁੰਦੀ ਹੈ।

      ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਆਪਣੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਨਾਲ ਜੋੜਨਾ ਸ਼ੁਰੂ ਕਰ ਕਰ ਦੇਣ ਅਤੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁੜਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਰਹੇਗੀ। ਇਸ ਮੌਕੇ ਲੋਕ ਸਭਾ ਖਡੂਰ ਸਾਹਿਬ ਇੰਚਾਰਜ ਬਲਜੀਤ ਸਿੰਘ ਖਹਿਰਾਜ਼ਿਲਾ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਢਿੱਲੋਂਸਮੂਹ ਵਰਕਰਅਹੁਦੇਦਾਰਚੇਅਰਮੈਨ ਬਲੋਕ ਪ੍ਰਧਾਨਕੌਂਸਲਰ ਹਾਜ਼ਿਰ ਸਨ ।

 
 
 
Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ