ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ 13 ਨਵੰਬਰ --

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂਜਿਨਾਂ ਵਿੱਚ ਡੀਡੀਪੀਓ ਬੀਡੀਪੀਓ ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਤੁਹਾਡੇ ਕਰਮਚਾਰੀ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰਕੇ ਪਿੰਡਾਂ ਦਾ ਕੰਮ ਕਰਵਾਉਣ।  ਉਹਨਾਂ ਕਿਹਾ ਕਿ ਕਿਸੇ ਵੀ ਪਿੰਡ ਵਿੱਚ ਕੰਮ ਕਰਵਾਉਣ ਮੌਕੇ ਕਿਸੇ ਪਾਰਟੀ ਦਾ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ । ਸ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦਾ ਚੌਮੁਖੀ ਵਿਕਾਸ ਕਰਨ ਲਈ ਕੰਮ ਕਰ ਰਹੀ ਹੈ ਅਤੇ ਪਿੰਡ ਇਸ ਦੀ ਬੁਨਿਆਦ ਹਨ।  ਉਹਨਾਂ ਕਿਹਾ ਕਿ ਹਰੇਕ ਪਿੰਡ ਦੀ ਵੱਖਰੀ ਲੋੜ ਹੈ ਤੇ ਉਸ ਲੋੜ ਨੂੰ ਸਮਝਦੇ ਹੋਏ ਹੀ ਕੰਮਾਂ ਦੀ ਤਰਤੀਬ ਤਿਆਰ ਕੀਤੀ ਜਾਵੇ ਅਤੇ ਉਸ ਅਨੁਸਾਰ ਵਧੀਆ ਗੁਣਵੱਤਾ ਨਾਲ ਕੰਮ ਕਰਵਾਏ ਜਾਣ ‌।੍ਰ

ਉਨਾਂ ਇਸ ਮੌਕੇ ਕਸਬਾ ਰਮਦਾਸ ਵਿੱਚ ਬਿਜਲੀ ਲਾਈਨਾਂ ਵਿੱਚ ਸੁਧਾਰ ਨੂੰ ਲੈ ਕੇ ਵੀ ਵਿਚਾਰਾਂ ਕੀਤੀਆਂ ਅਤੇ ਅਧਿਕਾਰੀਆਂ ਨੂੰ ਪੁਰਾਣੀਆਂ ਲਾਈਨਾਂ ਬਦਲਣ ਅਤੇ ਨੀਵੀਆਂ ਹੋ ਚੁੱਕੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨ ਦੀ ਹਦਾਇਤ ਕੀਤੀ।

  ਸ ਧਾਲੀਵਾਲ ਨੇ ਕਿਹਾ ਕਿ ਮੇਰਾ ਸੁਪਨਾ ਅਜਨਾਲਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣਾ ਹੈ ਅਤੇ ਮੈਂ ਇਸ ਲਈ ਦਿਨ ਰਾਤ ਕੰਮ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਵੀ ਹਰੇਕ ਤਰ੍ਹਾਂ ਦਾ ਸਾਥ ਅਜਨਾਲਾ ਹਲਕੇ ਲਈ ਮਿਲਿਆ ਹੈ ਅਤੇ ਹੁਣ ਕੰਮ ਕਰਵਾਉਣ ਲਈ ਇੱਕ ਟੀਮ ਵਜੋਂ ਤੁਹਾਡੇ ਸਾਰਿਆਂ ਦੇ ਸਾਥੀ ਲੋੜ ਹੈ।

Tags:

Advertisement

Latest News

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ
ਹੁਸ਼ਿਆਰਪੁਰ, 14 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ...
ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ
ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ - ਚੀਫ ਜੁਡੀਸ਼ੀਅਲ ਮੈਜਿਸਟ੍ਰੇਟ
ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ
ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ
100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ
ਜਦੋਂ ਪਰਾਲੀ ਖੇਤ ਨੂੰ ਨੁਕਸਾਨ ਕਰਨ ਦੀ ਬਜਾਇ ਖਾਦ ਦਾ ਕੰਮ ਕਰ ਰਹੀ, ਤਾਂ ਕਿਉਂ ਸਾੜਨੀ ਪਰਾਲੀ"-ਕਿਸਾਨ ਬਲਜਿੰਦਰ ਸਿੰਘ