ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 30 ਅਗਸਤ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਥੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇੱਥੇ ਜਿੱਥੇ ਗਿੱਧੇ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ ਉੱਥੇ ਹੀ ਖੋ-ਖੋ ਅਤੇ ਕਬੱਡੀ ਵਰਗੀਆਂ ਵਿਰਾਸਤੀ ਖੇਡਾਂ ਦੇ ਮੁਕਾਬਲੇ ਹੋਏ। ਨਾਲ ਦੀ ਨਾਲ ਪੇਂਟਿੰਗ ਮੁਕਾਬਲੇ, ਮਿੰਨੀ ਕਹਾਣੀ ਅਤੇ ਕਵਿਤਾ ਰਚਨਾ ਮੁਕਾਬਲੇਰੰਗੋਲੀ ਬਣਾਉਣ ਦੇ ਮੁਕਾਬਲੇਗੁੱਤ ਗੁੰਦਣ ਦੇ ਮੁਕਾਬਲੇ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਉਦੇਸ਼ ਜਿੱਥੇ ਸਾਡੇ ਬੱਚਿਆਂ ਨੂੰ ਵਿਰਾਸਤ ਨਾਲ ਜੋੜਨਾ ਸੀ ਉੱਥੇ ਹੀ ਉਹਨਾਂ ਵਿੱਚ ਮੁਕਾਬਲੇ ਦੀ ਭਾਵਨਾ ਨੂੰ ਪੈਦਾ ਕਰਨਾ ਵੀ ਸੀ।

ਭੰਗੜੇ ਦੇ ਮੁਕਾਬਲਿਆਂ ਵਿੱਚ ਡੇਰਾ ਭਾਈ ਮਸਤਾਨ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਅਬਲਪੁਰਾਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਛੱਤੇਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ।

ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਲੋਟ ਦੀ ਵਿਦਿਆਰਥਨ ਹਰਮੀਤ ਕੌਰ ਨੇ ਪਹਿਲਾਸਰਕਾਰੀ ਹਾਈ ਸਕੂਲ ਖਾਨੇ ਕੀ ਢਾਬ ਦੇ ਵਿਦਿਆਰਥੀ ਧਰਮਵੀਰ ਸਿੰਘ ਨੇ ਦੂਜਾਸਰਕਾਰੀ ਹਾਈ ਸਕੂਲ ਸੂਰੇਵਾਲਾ ਦੀ ਪਰਭਜੋਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭਲਾਈਆਣਾ ਦੀ ਰੇਨੂ ਬਾਲਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਮੋਂਗਾਉਪ ਜ਼ਿਲ੍ਹਾ ਸਿੱਖਿਆ ਅਫਸਰ ਕਪਿਲ ਸ਼ਰਮਾ ਅਤੇ ਉਨਾਂ ਦੀ ਸਮੁੱਚੀ ਟੀਮ ਦੇ ਨਾਲ-ਨਾਲ ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਅਤੇ ਜ਼ਿਲ੍ਹਾ ਭਾਸ਼ਾ ਅਫਸਰ ਜਗਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ।

ਮਿਡਲ ਵਰਗ ਦੇ ਮਿੰਨੀ ਕਹਾਣੀ ਲੇਖਣ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਜੈਸਮੀਨ ਕੌਰਸਰਕਾਰੀ ਹਾਈ ਸਕੂਲ ਭੰਗਚੜ੍ਹੀਦੂਜਾ ਸਥਾਨ ਸਤਵੀਰ ਕੌਰਸਰਕਾਰੀ ਮਿਡਲ ਸਕੂਲ ਬਸਤੀ ਟਿੱਬੀ ਸਾਹਿਬ ਅਤੇ ਤੀਜਾ ਸਥਾਨ ਸਹਿਜਦੀਪ ਕੌਰ ਸਰਕਾਰੀ ਸੀਨੀਂ. ਸੈਕੰ. ਸਕੂਲ ਚੱਕ ਗਿਲਜੇਵਾਲਾ ਨੇ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਸੈਕੰਡਰੀ ਵਰਗ ਦੇ ਮਿੰਨੀ ਕਹਾਣੀ ਲੇਖਣ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਜਸ਼ਨਦੀਪ ਕੌਰਸਰਕਾਰੀ ਸੀਨੀ.ਸੈਕੰ. ਸਕੂਲ ਭੰਗਚੜ੍ਹੀਦੂਜਾ ਸਥਾਨ ਸਿਮਰਨ ਕੌਰ ਸਰਕਾਰੀ ਸੀਨੀ. ਸੈਕੰ. ਸਕੂਲ ਭਲਾਈਆਣਾ ਅਤੇ ਹੁਸਨਪ੍ਰੀਤ ਸਿੰਘ ਔਲਖ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਰੁਪਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਮਿਡਲ ਵਰਗ ਦੇ ਕਵਿਤਾ ਰਚਨਾ ਮੁਕਾਬਲਿਆਂ ਦੌਰਾਨ ਪਹਿਲਾਂ ਸਥਾਨ ਏਕਮਨੂਰ ਸਰਕਾਰੀ ਸੀਨੀ. ਸੈਕੰ,. ਸਕੂਲ (ਲੜਕੀਆਂ) ਗਿੱਦੜਬਾਹਾਦੂਜਾ ਸਥਾਨ ਰਵੀਨਾ ਕੌਰ ਸਰਕਾਰੀ ਸੀਨੀ. ਸੈਕੰ. ਸਕੂਲ ਚੱਕ ਗਿਲਜੇਵਾਲਾ ਅਤੇ ਤੀਜਾ ਸਥਾਨ ਨਵਜੌਤ ਕੌਰ ਸਰਕਾਰੀ ਸੀਨੀ. ਸੈਕੰ. ਸਕੂਲ ਕੋਟਲੀ ਅਬਲੂ ਨੇ ਪ੍ਰਾਪਤ ਕੀਤਾ।

ਸੈਕੰਡਰੀ ਵਰਗ ਦੇ ਕਵਿਤਾ ਰਚਨਾ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਅਰਵਿੰਦਰ ਸਿੰਘਜੀ.ਟੀ.ਬੀ. ਖਾਲਸਾ ਪਬਲਿਕ ਸਕੂਲ ਮਲੋਟਦੂਜਾ ਸਥਾਨ ਤਕਦੀਰਜੋਤ ਕੌਰ ਸਰਕਾਰੀ ਹਾਈ ਸਕੂਲ ਭੰਗਚੜ੍ਹੀ ਅਤੇ ਗੁਰਨੂਰ ਕੌਰ ਸਰਕਾਰੀ ਹਾਈ ਸਕੂਲ ਚੋਟੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੇਲੇ ਵਿੱਚ ਪ੍ਰੋਫੈਸਰ ਗੋਪਾਲ ਸਿੰਘਪ੍ਰਿੰਸੀਪਲ ਰੀਤੂ ਨੰਦਾਪ੍ਰੋਫੈਸਰ ਗੁਰਵੰਤ ਕੌਰਗੁਰਪ੍ਰੀਤ ਸਿੰਘ ਸੋਨੀਤਰਸੇਮ ਸਿੰਘ ਅਤੇ ਰਾਜ ਕੁਮਾਰ ਮੋਂਗਾ ਨੇ ਮੰਚ ਸੰਚਾਲਨ ਰਾਹੀਂ ਸਾਰੇ ਦਰਸ਼ਕਾਂ ਨੂੰ ਕੀਲ ਕੇ ਬਿਠਾਈ ਰੱਖਿਆ।

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ