ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਬਠਿੰਡਾ29 ਅਗਸਤ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਚਨਚੇਤੀ ਦੁਰਘਟਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ/ਮੌਕ ਡਰਿੱਲ ਸਬੰਧੀ ਆਰਮੀ, ਏਅਰਫੋਰਸ ਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ ਤੇ ਕੀਤੇ ਜਾਣ ਵਾਲੇ ਯਤਨਾਂ ਤੇ ਗਤੀਵਿਧੀਆਂ ਬਾਰੇ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਤੇ ਖਤਰੇ ਵਾਲੀਆਂ ਉਦਯੋਗਿਕ ਇਕਾਈਆਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਤੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਅਚਨਚੇਤੀ ਦੁਰਘਟਨਾਵਾਂ ਅਤੇ ਸੰਭਾਵੀ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ, ਆਰਮੀ, ਏਅਰਫੋਰਸ ਅਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਮੂਹ ਕੈਮੀਕਲਜ਼ ਤੇ ਹੋਰ ਵੱਡੇ ਉਦਯੋਗਾਂ ਵਲੋਂ ਆਪੋ-ਆਪਣੇ ਪੱਧਰ ਅਤੇ ਸਾਂਝੇ ਤੌਰ ’ਤੇ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਗੈਸ ਤੇ ਹੋਰ ਕੈਮੀਕਲਜ਼ ਦੀ ਵਰਤੋਂ ਕਰਨ ਵਾਲੇ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਨਿਯਮਤ ਤੌਰ 'ਤੇ ਮੀਟਿੰਗ ਕੀਤੀ ਜਾਵੇਤਾਂ ਜੋ ਰਸਾਇਣਕ ਦੁਰਘਟਨਾਵਾਂ ਵਾਪਰਨ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਵਿਭਾਗਾਂ ਤੇ ਸਬੰਧਤ ਅਦਾਰੇ ਵਿੱਚ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ ਤੇ ਘਟਨਾ ਨਾਲ ਹੋਣ ਵਾਲੇ ਜਾਨੀ ਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ, ਆਰਮੀ, ਏਅਰਫੋਰਸ, ਐਨ.ਡੀ.ਆਰ.ਐਫ, ਪੁਲਿਸਸਿਹਤ ਵਿਭਾਗ ਤੇ ਫਾਇਰ ਬ੍ਰਿਗੇਡ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਇਨ੍ਹਾਂ ਵਿਭਾਗਾਂ ਨੂੰ ਸੰਕਟਕਾਲੀਨ ਸਥਿਤੀ ਨਾਲ ਸਾਂਝੇ ਤੌਰ ’ਤੇ ਨਜਿੱਠਣ ਲਈ ਹਰ ਵੇਲੇ ਚੌਕਸ ਰਹਿਣ ਦੀ ਲੋੜ ਹੈ।

ਇਸ ਮੌਕੇ ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ, ਐਸਡੀਐਮ ਮੌੜ ਸ਼੍ਰੀ ਨਰਿੰਦਰ ਸਿੰਘ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਆਰਮੀ, ਏਅਰਫੋਰਸ ਅਤੇ ਐਨ.ਡੀ.ਆਰ.ਐਫ ਦੇ ਅਧਿਕਾਰੀ ਆਦਿ ਹਾਜ਼ਰ ਸਨ। 

Tags:

Advertisement

Latest News

ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਫਿਰੋਜ਼ਪੁਰ, 14 ਸਤੰਬਰ 2024   ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ
ਨੈਸ਼ਨਲ ਲੋਕ ਅਦਾਲਤ ਵਿਚ 26998 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਗਿਆ ਨਿਪਟਾਰਾ