ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ - ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ - ਡਿਪਟੀ ਕਮਿਸ਼ਨਰ

ਤਖਤੂਪੁਰਾ (ਮੋਗਾ), 16 ਜੁਲਾਈ (000) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਵਿਅਕਤੀ ਦੀ ਗੱਲ ਨਹੀਂ ਸੁਣਦਾ ਹੈ ਤਾਂ ਉਸਨੂੰ ਸਿੱਧਾ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕਰਨੀ ਚਾਹੀਦੀ ਹੈ। ਜਿੱਥੇ ਤੁਹਾਡਾ ਕੰਮ ਪਹਿਲ ਦੇ ਆਧਾਰ ਉੱਤੇ ਕਰਵਾਉਣ ਦੇ ਨਾਲ ਨਾਲ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਤੋਂ ਜਵਾਬ ਵੀ ਮੰਗਿਆ ਜਾਵੇਗਾ। ਉਹ ਅੱਜ ਪਿੰਡ ਤਖ਼ਤੂਪੁਰਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਵਿਸ਼ੇਸ਼ ਜਨ ਸੁਣਵਾਈ ਕੈਂਪ ਦੀ ਪ੍ਰਧਾਨਗੀ ਕਰ ਰਹੇ ਸਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਦੇ ਮਨੋਰਥ ਵਜੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਪਰ ਕੈਂਪ ਆਯੋਜਿਤ ਕਰਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ''ਆਪ ਦੀ ਸਰਕਾਰ ਆਪ ਦੇ ਦੁਆਰ'' ਸਕੀਮ ਤਹਿਤ ਲੱਗ ਰਹੇ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕੈਂਪਾਂ ਦੇ ਪ੍ਰਬੰਧਾਂ ਤੇ ਸੰਤੁਸ਼ਟੀ ਪ੍ਰਗਟਾਈ ਅਤੇ ਇੱਥੇ ਪਹੁੰਚੇ ਆਮ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪ ਲਗਾਤਾਰ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਬਦੌਲਤ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ ਮੌਕੇ ਉੱਪਰ ਹੀ ਹੋ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਦੇ ਵਿਸ਼ੇਸ਼ ਵਿੱਚ ਤਖ਼ਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ  ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਅਤੇ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਇਨ੍ਹਾਂ ਦਾ ਢੁਕਵਾਂ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਸਮੇਤ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।
ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ। 19 ਜੁਲਾਈ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਇਸ ਮੌਕੇ ਡੀ ਐੱਸ ਪੀ ਸ੍ਰ ਪਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ