ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ

ਦੀਨਾਨਗਰ/ਗੁਰਦਾਸਪੁਰ, 21 ਮਾਰਚ 2025 (          ) - ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਸ਼੍ਰੀ ਗੁਰਜਿੰਦਰ ਸਿੰਘ ਸਰੋਆ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਸ਼੍ਰੀ ਪੁਨੀਤ ਡਿਗਰਾ, ਸਹਾਇਕ ਨਗਰ ਯੋਜਨਾਕਾਰ, ਸ਼੍ਰੀ ਦਵਿੰਦਰਪਾਲ ਸਿੰਘ, ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ/ਰੈਗੂਲੇਟਰੀ ਦੀ ਸਾਂਝੀ ਟੀਮ ਵੱਲੋਂ ਪਾਪਰਾ ਐਕਟ 1995 ਦੀ ਉਲੰਘਣਾ ਕਰਦੇ ਹੋਏ ਦੀਨਾਨਗਰ ਦੇ ਪਿੰਡ ਅਵਾਂਖਾ ਵਿਖੇ ਹੋਂਦ ਵਿੱਚ ਆਈ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਨ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀਨਾਨਗਰ ਦੇ ਪਿੰਡ ਅਵਾਂਖਾ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਾਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਿਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਿਤ ਥਾਣਾ ਅਫ਼ਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਇਸ ਮੌਕੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮੰਨਜੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਨਾ ਖ਼ਰੀਦਣ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪ੍ਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
 
Tags:

Advertisement

Latest News

ਡੇਂਗੂ ਤੋਂ ਬਚਾਉਂਦਾ ਹੈ Dragon Fruit ਡੇਂਗੂ ਤੋਂ ਬਚਾਉਂਦਾ ਹੈ Dragon Fruit
ਡਰੈਗਨ ਦੇ ਫਲਾਂ ਵਿਚ ਫਾਈਬਰ ਭਰਪੂਰ ਹੁੰਦਾ ਹੈ। ਡਰੈਗਨ ਦੇ ਫਲਾਂ ਨੂੰ ਖਾਣ ਨਾਲ ਪਾਚਨ ਪ੍ਰਣਾਲੀ ਸਹੀ ਢੰਗ ਨਾਲ ਕੰਮ...
IPL 2025: ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਲਖਨਊ ਸੁਪਰ ਜਾਇੰਟਸ ਮੈਚ ਗੁਹਾਟੀ ਤਬਦੀਲ ਕੀਤਾ ਗਿਆ
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-03-2025 ਅੰਗ 680
ਪਾਕਿਸਤਾਨੀ ਹਸੀਨਾ ਨਾਲ ਰੁਮਾਂਸ ਕਰਨਗੇ ਦਿਲਜੀਤ ਦੁਸਾਂਝ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ