ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਕੋਲ ਕਰਵਾਉਣ ਜਮ੍ਹਾਂ-ਜਿਲ੍ਹਾ ਮੈਜਿਸਟਰੇਟ

ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਕੋਲ ਕਰਵਾਉਣ ਜਮ੍ਹਾਂ-ਜਿਲ੍ਹਾ ਮੈਜਿਸਟਰੇਟ

ਫਰੀਦਕੋਟ 27 ਸਤੰਬਰ () ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਫਰੀਦਕੋਟ ਵਿੱਚ ਪੰਚਾਇਤੀ ਚੋਣਾਂ 2024 ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ- ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਦੇ ਹਦਾਇਤ ਕੀਤੀ ਹੈ।

ਜਿਲ੍ਹੇ ਮੈਜਿਸਟਰੇਟ ਨੇ ਦੱਸਿਆਂ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦਿਆਂ ਪੰਚਾਇਤੀ ਚੋਣਾਂ ਦੀ ਮਿਤੀ 15 ਅਕਤੂਬਰ 2024 ਨਿਸ਼ਚਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਹ ਹੁਕਮ 16 ਅਕਤੂਬਰ 2024 ਤੱਕ ਲਾਗੂ ਰਹਿਣਗੇ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ