ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੇ ਖਾਤਮੇ ਤਹਿਤ ਜੈਤੋ ਵਿਖੇ ਕੀਤੀ ਚੈਕਿੰਗ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੇ ਖਾਤਮੇ ਤਹਿਤ ਜੈਤੋ ਵਿਖੇ ਕੀਤੀ ਚੈਕਿੰਗ

ਫਰੀਦਕੋਟ 27 ਅਗਸਤ,

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਨਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਆਉਟਰੀਚ ਵਰਕਰ ਨੇਹਾ ਰਾਣੀ ਅਤੇ ਪੁਲਿਸ ਵਿਭਾਗ ਤੋਂ ਜਸਵੰਤ ਸਿੰਘ, ਮਨਪ੍ਰੀਤ ਕੌਰ ਅਤੇ ਟ੍ਰੈਫਿਕ ਪੁਲਿਸ ਵੱਲੋਂ ਜੈਤੋਂ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ  

ਚੈਕਿੰਗ ਦੇ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣ ਕਾਨੂੰਨੀ ਜੁਰਮ ਹੈ। ਉਹਨਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ ਉਨ੍ਹਾਂ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ