ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ 40 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ 40 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 2 ਅਪ੍ਰੈਲ 2024.

          ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਦੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 40 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

          ਇਸ ਮੌਕੇ ਡੀ.ਐਸ.ਪੀ. ਹੈੱਡਕੁਆਟਰ ਸ੍ਰੀ ਭੁਪਿੰਦਰ ਸਿੰਘ ਭੁੱਲਰ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾਖਿੜਕੀ ਤੇ ਲੋਹੇ ਦੀ ਗਰਿੱਲਫਸਟ ਏਡ ਬਾਕਸਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ।

          ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘ,  ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰਸਿੱਖਿਆ ਵਿਭਾਗ ਤੋਂ ਸ੍ਰੀ ਦੀਪਕ ਸ਼ਰਮਾ ਆਦਿ ਮੌਜੂਦ ਸਨ।

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ