ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਦੀ ਗਿਣਤੀ ਕੇਂਦਰਾਂ ਦਾ ਦੌਰਾ
By Azad Soch
On
ਅਬੋਹਰ 3 ਜੂਨ 2024…
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਅੱਜ ਅਬੋਹਰ ਵਿਖੇ ਪਹੁੰਚ ਕੇ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀ ਇੱਥੇ ਹੋਣ ਵਾਲੀ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਗਿਣਤੀ ਲਈ ਸਾਰੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਦੋਨਾਂ ਹਲਕਿਆਂ ਲਈ 141 ਟੇਬਲ ਲਗਾਏ ਗਏ ਹਨ। ਉਨ੍ਹਾਂ ਨੇ ਇੱਥੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਜਾਇਜ਼ਾ ਵੀ ਲਿਆ ਅਤੇ ਦੱਸਿਆ ਕਿ ਈਵੀਐਮ ਮਸ਼ੀਨਾਂ ਤਿੰਨ ਭਰਤੀ ਸੁਰੱਖਿਆ ਘੇਰੇ ਵਿੱਚ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਹੇਠ ਰੱਖੀਆਂ ਗਈਆਂ ਹਨ। ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਕੋਕਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀ ਅਤੇ ਐਸਡੀਐਮ ਅਬੋਹਰ ਸ਼੍ਰੀ ਪੰਕਜ ਬਾਂਸਲ ਵੀ ਹਾਜ਼ਰ ਸਨ।
Tags:
Related Posts
Latest News
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
26 Dec 2024 19:32:35
ਚੰਡੀਗੜ੍ਹ, 26 ਦਸੰਬਰ:
ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...