ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਗਲੋਬਲ ਹੈਂਡ ਵਾਸ਼ਿੰਗ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਪੰਫਲੈਂਟ ਰਲੀਜ਼ ਕੀਤਾ

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਗਲੋਬਲ ਹੈਂਡ ਵਾਸ਼ਿੰਗ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਪੰਫਲੈਂਟ ਰਲੀਜ਼ ਕੀਤਾ

ਫਾਜ਼ਿਲਕਾ, 16 ਅਕਤੂਬਰ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਦਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਯੋਗ ਅਗਵਾਈ ਵਿੱਚ ਅੱਜ ਜਿਲ੍ਹੇ ਫਾਜਿਲਕਾ ਦੀਆਂ ਸਿਹਤ ਸੰਸਥਾਵਾਂ ਵਿੱਚ ਗਲੋਬਲ ਹੈਂਡਵਾਸ਼ਿਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇ ਸਬੰਧ ਵਿੱਚ ਡਾ ਕਵਿਤਾ ਸਿੰਘ ਨੇ ਦਫ਼ਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪੈਂਫਲਿਟ ਵੀ ਰਲੀਜ਼ ਕੀਤਾ। ਉਹਨਾਂ ਦੱਸਿਆ ਕਿ ਸਿਹਤ ਸਟਾਫ਼ ਵੱਲੋਂ ਵੱਖ ਵੱਖ ਥਾਵਾਂ ਤੇ ਹੱਥ ਧੋਣ ਦੀ ਪ੍ਰਕ੍ਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ ਕਵਿਤਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਗਲੋਬਲ ਵਿਸ਼ਵ ਹੈਂਡ ਵਾਸ਼ਿੰਗ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਇਸ ਦਿਨ ਦਾ ਥੀਮ ਹੈ ਹੱਥਾਂ ਨੂੰ ਸਾਫ਼ ਰੱਖਣਾ ਹੁਣ ਵੀ ਕਿਊਂ ਜਰੂਰੀ ਹੈਹੈ। ਇਹ ਥੀਮ ਪ੍ਰਕੋਪ ਅਤੇ ਮਹਾਂਮਾਰੀ ਨੂੰ ਰੋਕਣ ਲਈ ਸਾਫ਼ ਹੱਥਾਂ ਦੀ ਮਹੱਤਤਾ ਨੁੰ ਉਜਾਗਰ ਕਰਦਾ ਹੈ। ਇਹ ਦਿਨ ਹੱਥ ਧੋਣ ਨੂੰ ਉਤਸ਼ਾਹਿਤ ਕਰਦਾ ਹੈਜੋ ਸਮੁੱਚੇ ਸਿਹਤ ਨਤੀਜਿਆਂ ਨੁੰ ਬਿਹਤਰ ਬਨਾਉਣ ਅਤੇ ਬੋਲੋੜੀਆਂ ਮੌਤਾਂ ਨੂੰ ਘਟਾਉਣ ਵਿੱਚ ਮੱਦਦ ਕਰਦਾ ਹੈ।

ਉਹਨਾਂ ਕਿਹਾ ਕਿ ਬਹੁਤੇ ਲੋਕ ਖਾਣਾ ਖਾਣ ਤੋਂ ਅਤੇ ਖਾਣਾ ਪਰੋਸਣ ਤੋਂ ਪਹਿਲਾਂ ਅਤੇ ਸ਼ੌਚ ਜਾਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਨਹੀਂ ਧੋਂਦੇਜਿਸ ਕਰਕੇ ਸਾਡੇ ਅੰਦਰ ਬਹੁਤ ਸਾਰੇ ਜਰਮ ਚਲੇ ਜਾਂਦੇ ਹਨ ਅਤੇ ਅਸੀਂ ਬਿਮਾਰੀਆਂ ਦੀ ਗ੍ਰਹਿਸਤ ਵਿੱਚ ਆ ਜਾਂਦੇ ਹਾਂਜਿਸ ਕਰਕੇ ਸਾਡਾ ਸਮੇਂਸਿਹਤ ਅਤੇ ਆਰਥਿਕ ਤੌਰ ਤੇ ਬਹੁਤ ਨੁਕਸਾਨ ਹੁੰਦਾ ਹੈ। ਇਸ ਲਈ ਸਾਨੂੰ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਦੱਸੇ ਅਨੁਸਾਰ ਸਟੈਪਵਾਈਜ਼ 20 ਸੈਕਿੰਡ ਤੱਕ ਹੱਥ ਚੰਗੀ ਤਰ੍ਹਾ ਸਾਬੁਣ ਅਤੇ ਪਾਣੀ ਨਾਲ ਧੋਣੇ ਚਾਹੀਦੇ ਹਨ। ਖਾਸ ਕਰਕੇ ਖਾਣਾ ਪਰੋਸਣ ਤੋਂ ਪਹਿਲਾਂਖਾਣਾ ਖਾਣ ਤੋਂ ਪਹਿਲਾਂ ਅਤੇ ਸ਼ੌਚ ਜਾਣ ਤੋਂ ਬਾਅਦ ਤਾਂ ਜ਼ੋ ਅਸੀਂ ਆਪਣੇ ਆਪਪਰਿਵਾਰ ਨੂੰ ਅਤੇ ਸਮਾਜ ਨੂੰ ਬਿਮਾਰੀਆਂ ਤੋਂ ਬਚਾ ਸਕੀਏ। ਇਸ ਸਮੇਂ ਦਫ਼ਤਰ ਵਿਖੇ ਪ੍ਰੈਕਟੀਕਲ ਹੱਥ ਧੋਣ ਦੀ ਪ੍ਰਕ੍ਰਿਆ ਕਰਕੇ ਜਾਣਕਾਰੀ ਦਿੱਤੀ ਗਈ।

ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟਸੰਜੀਵ ਕੁਮਾਰਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘਰੋਹਿਤ ਕੁਮਾਰਅਤਿੰਦਰ ਸਿੰਘ ਹਾਜ਼ਰ ਸਨ।

Tags:

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ