ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ

ਫਾਜ਼ਿਲਕਾ, 28 ਸਤੰਬਰ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦਿਸ਼ਾ ਨਿਰਦੇਸ਼ਾਂ ਅਤੇ ਡਾ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਅਗਵਾਈ ਵਿੱਚ ਵਿਸ਼ਵ ਰੇਬੀਜ਼ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘ ਸੁਖਦੇਵ ਸਿੰਘਵਿੱਕੀ ਸਿੰਘਸੰਦੀਪ ਕੌਰਸੁਨੀਤਾ ਰਾਣੀ ਹਾਜ਼ਰ ਸਨ।

ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਸਾਡੇ ਦੇਸ ਵਿੱਚ ਹਲਕਾਅ (ਰੇਬੀਜ਼) ਹਲਕੇ ਕੁੱਤੇਖ਼ਰਗੋਸ਼ਬਿੱਲੀਨਿਓਲਾਗਿੱਦੜ ਤੇ ਹੋਰ ਜਾਨਵਾਰਾਂ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜਾਨਵਰਾਂ ਦੇ ਵੱਢੇ/ਕੱਟੇ/ਝਰੀਟਾਂ/ਜਖਮਾਂ ਨੂੰ ਨਜ਼ਰਅੰਦਾਜ਼ ਨਾ ਕਰੋਜਖਮਾਂ ਤੇ ਮਿਰਚਾਂਸਰੋਂ ਦਾ ਤੇਲ ਜਾਂ ਇਸ ਤਰ੍ਹਾਂ ਦੇ ਹੋਰ ਪਦਾਰਥ ਨਾ ਲਗਾਓਜਖ਼ਮ ਨੂੰ ਟਾਂਕੇ ਨਾ ਲਗਾਓ ਅਤੇ ਨਾ ਹੀ ਪੱਟੀ ਬੰਨੋ। ਸਗੋਂ ਇਸ ਦਾ ਮਾਹਿਰ ਡਾਕਟਰ ਤੋਂ ਇਲਾਜ ਕਰਵਾਉ।

ਆਪਣੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੋ ਅਤੇ ਅੰਧ ਵਿਸ਼ਵਾਸ਼ਾਂ ਤੋਂ ਬਚੋ। ਕੁੱਤੇ ਤੁਹਾਡੇ ਦੋਸਤ ਹੋ ਸਕਦੇ ਹਨ ਪਰ ਜਦੋਂ ਇਨ੍ਹਾਂ ਨੂੰ ਗੁੱਸਾ ਆਉਂਦਾ ਹੈ ਤਾਂ ਉਹ ਤੁਹਾਨੂੰ ਕੱਟ ਵੀ ਸਕਦੇ ਹਨ। ਇਸ ਲਈ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ। ਜੇਕਰ ਕੁੱਤਾ ਕੱਟ ਜਾਂਦਾ ਹੈ ਤਾਂ ਜਖ਼ਮ ਨੂੰ ਤੁਰੰਤ ਚਲਦੇ ਪਾਣੀ ਅਤੇ ਸਾਬਣ ਨਾਲ ਧੋਵੋਮੌਕੇ ਤੇ ਉਪਲਬਧ ਡਿਸਇਨਫੈਕਟੈਂਟ ਲਗਾਓ ਅਤੇ ਜਲਦ ਤੋਂ ਜਲਦ ਮੁੱਢਲੀ ਸਹਾਇਤਾ ਲਈ ਮਾਹਿਰ ਡਾਕਟਰ ਕੋਲ ਸਿਹਤ ਕੇਂਦਰ ਜਾਓ ਅਤੇ ਹਲਕਾਅ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਜਰੂਰ ਲਗਵਾਓ।

ਇਸ ਸਮੇਂ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਕੁੱਤੇ ਨੂੰ ਪਿਆਰ ਨਾਲ ਰੱਖੋਕਦੇ ਵੀ ਤੰਗ ਪ੍ਰੇਸ਼ਾਨ ਨਾ ਕਰੋ। ਆਪਣੇ ਕੁੱਤਿਆਂ ਅਤੇ ਬਿੱਲੀਆਂ ਨੂੰ ਮਹੀਨਿਆਂ ਦੀ ਉਮਰ ਤੇ ਹਲਕਾਅ ਦਾ ਟੀਕਾ ਸ਼ੁਰੂ ਕਰਕੇ ਹਰ ਸਾਲ ਹਲਕਾਅ ਵਿਰੁੱਧ ਟੀਕਾਕਰਣ ਜਰੂਰ ਕਰਵਾਓ । ਇਸ ਸਮੇਂ ਮੈਡਮ ਸੁਤੰਤਰ ਪਾਠਕ ਪ੍ਰਿੰਸੀਪਲਆਕਾਸ਼ ਡੋਡਾ ਅਤੇ ਹੋਰ ਅਧਿਆਪਿਕ ਹਾਜ਼ਰ ਸਨ।

Tags:

Advertisement

Latest News

Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ
New Delhi,28 Sep,2024,(Azad Soch News):- Oppo Find X8 ਦਾ ਡਿਜ਼ਾਈਨ ਆਖਰਕਾਰ ਸਾਹਮਣੇ ਆਇਆ ਹੈ,ਕੰਪਨੀ ਦਾ ਆਉਣ ਵਾਲਾ ਇਹ ਸਮਾਰਟਫੋਨ (Smartphone)...
ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ!ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ
ਮੂੰਗੀ ਦੀ ਦਾਲ ਸਪਾਉਟ ਖਾਣ ਨਾਲ ਸਰੀਰ ਹੋਵੇਗਾ ਮਜ਼ਬੂਤ
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ
2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ