ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ..ਐੱਸਨਗਰ (ਮੋਹਾਲੀਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋ ਜ਼ਿਲ੍ਹਾ ਜੇਲ੍ਹਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜ਼ਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਪੰਦਰਾ ਦਿਨਾਂ ਬਾਅਦ ਸਕੱਤਰ ਵੱਲੋ ਕੀਤੀ ਜਾਵੇਗੀ।

ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜੇਕਰ ਕੋਈ ਧਿਰ ਆਪਣਾ ਕੇਸ ਲੋਕ ਅਦਾਲਤ ਰਾਹੀ ਨਿਪਟਾਉਣਾ ਚਾਹੁੰਦੀ ਹੈ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦੀ ਹੈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਚੀਫ ਡਿਫੈਂਸ ਕੌਂਸਲ, ਸ੍ਰੀ ਗੁਰਪ੍ਰੀਤ ਸਿੰਘ ਚੌਹਾਨ ਤੋਂ ਇਲਾਵਾ ਜ਼ੇਲ ਸੁਪਰਡੰਟ ਅਤੇ ਉਹਨਾਂ ਦਾ ਸਟਾਫ ਵੀ ਹਾਜ਼ਰ ਸੀ

Tags:

Advertisement

Latest News

Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ
New Delhi,14,NOV,2024,(Azad Soch News):- Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ ਕਰ ਦਿੱਤਾ ਹੈ,Vivo ਮੋਬਾਈਲ ਫੋਨ ਦੀ ਭਾਰਤੀ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-11-2024 ਅੰਗ 650
ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਫ਼ੈਸਲਾ ਅੱਜ ਤੋਂ ਪੂਰੇ ਸੂਬੇ ਵਿੱਚ ਲਾਗੂ -ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ
ਭਾਰਤੀ ਕ੍ਰਿਕਟ ਟੀਮ ਨੇ ਪਾਕਿਸਤਾਨ ਜਾਣ ਤੋਂ ਕੀਤਾ ਇਨਕਾਰ
ਹਰਿਆਣਾ ਸਰਕਾਰ ਗਰੁੱਪ 'ਸੀ' ਅਤੇ 'ਡੀ' ਮਹਿਲਾ ਕਰਮਚਾਰੀਆਂ ਨੂੰ ਆਪਣੀ ਪਸੰਦ ਦੇ ਜ਼ਿਲ੍ਹੇ ਵਿੱਚ ਪੋਸਟਿੰਗ ਦੇਵੇਗੀ
ਸਰਦੀਆਂ ‘ਚ ਅਜਵਾਇਨ ਦਾ ਜ਼ਰੂਰ ਕਰੋ ਸੇਵਨ
ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ