ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ..ਐੱਸਨਗਰ (ਮੋਹਾਲੀਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਡਾ. ਗਗਨਦੀਪ ਕੌਰ ਵੱਲੋ ਜ਼ਿਲ੍ਹਾ ਜੇਲ੍ਹਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਮਹੀਨੇ ਵਿੱਚ ਦੋ ਵਾਰ ਸੱਕਤਰ ਵੱਲੋ ਕੀਤੀ ਜਾਵੇਗੀ।

ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਹਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

             ਇਸ ਤੋਂ ਇਲਾਵਾ ਸ੍ਰੀ ਰਾਜਿੰਦਰਪਾਲ ਸ਼ਰਮਾ, ਡਿਪਟੀ ਚੀਫ, ਲੀਗਲ ਏਡ ਡਿਫੈਂਸ ਕੌਂਸਲ , ਸ੍ਰੀ ਲਵਲੀਨ ਗੁਪਤਾ, ਅਸਿਸਟੈਂਟ, ਲੀਗਲ ਏਡ ਡਿਫੈਂਸ ਕੌਂਸਲ ਅਤੇ ਜੇਲ੍ਹ ਸੁਪਰਡੈਂਟ ਤੇ ਸਮੂਹ ਸਟਾਫ ਵੀ ਹਾਜ਼ਰ ਸਨ। 

Tags:

Advertisement

Latest News

ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
*'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ...
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ