ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ ਵਿਚ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਏ ਗਏ- ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ ਵਿਚ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਏ ਗਏ- ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ 6  ਜੁਲਾਈ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ  30.09.2024 ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵਲੋ  ਜ਼ਿਲ੍ਹਾ ਜੇਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਬੇਰਕਾ ਕੋਲ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜੀਆਂ ਵਲੋ ਵੀ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ।
   ਸ੍ਰੀ ਰਾਜ ਕੁਮਾਰ ਜੀਆ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿਚ ਦੁਨੀਆ ਭਰ ਵਿਚ ਪਹਿਲਾ ਵਾਤਾਵਰਨ ਸਮੇਲਨ ਆਯੋਜਿਤ ਕੀਤਾ ਗਿਆ ਸੀ। ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਵਲੋਂ ਦਸਿਆ ਗਿਆ ਕਿ ਦਰਖਤਾ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ਅਤੇ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਬਿਮਾਰੀਆਂ ਤੋਂ ਬਚਾਅ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ । ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ ਨੇ ਆਪਣੇ ਹੱਥਾਂ ਨਾਲ ਜ਼ਿਲ੍ਹਾ ਜ਼ੇਲ੍ਹ ਵਿਖੇ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ਤੇ ਕੇਂਦਰਿਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਸ੍ਰੀ ਵਰੁਣ ਸ਼ਰਮਾ, ਜ਼ੇਲ੍ਹ ਸੁਪਰਡੈਂਟ, ਡਿਪਟੀ ਸੁਪਰਡੈਂਟ ਜ਼ੇਲ, ਸਮੂਹ ਸਟਾਫ ਅਤੇ ਕੈਦੀ/ਹਵਾਲਾਤੀਆਂ ਵਲੋਂ ਵੀ ਜੇਲ੍ਹ ਅੰਦਰ ਲਗਭਗ 500 ਬੂਟੇ ਲਗਾਏ ਗਏ।

ਇਸ ਤੋਂ ਬਾਅਦ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਉਦੇਕਰਨ ਰੋਡ ਸਥਿਤ ਮਾਨਵਤਾ ਬਾਲ ਆਸ਼ਰਮ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਬੱਚਿਆਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਨ੍ਹਾਂ ਦੀ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ . ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ ਤੇ ਜਾਂ ਸਿੱਧੇ ਤੌਰ ਤੇ 15100 ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ