ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾਂ ਜੇਲ੍ਹ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਅਤੇ ਜੇਲ੍ਹ ਦਾ ਕੀਤਾ ਗਿਆ ਦੌਰਾ

ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾਂ ਜੇਲ੍ਹ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਅਤੇ  ਜੇਲ੍ਹ ਦਾ ਕੀਤਾ ਗਿਆ ਦੌਰਾ

ਸ੍ਰੀ ਮੁਕਤਸਰ ਸਾਹਿਬ  25  ਨਵੰਬਰ

             ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਹੁਕਮਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਮੁਕਤਸਰ ਸਾਹਿਬ ਅਤੇ ਡਾਗਗਨਦੀਪ ਕੌਰਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।

          ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਅਪੀਲ ਸਬੰਧੀਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।

        ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਮੁਕਤਸਰ ਸਾਹਿਬ ਅਤੇ ਡਾਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ।

            ਜੇਲ੍ਹ ਵਿਚ ਜੋ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾਂ ਜੇਲ੍ਹ ਵਿਚ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ  ਹਵਾਲਾਤੀਆਂ/ਕੈਦੀਆਂ ਦੇ ਰੋਗਾਂ ਸਬੰਧੀ ਡਾ. ਇੰਦੂ ਗੁਪਤਾ, ਐਮ.ਡੀ.ਮੈਡੀਸਨ ਸਿਵਲ ਹਸਤਪਾਲ ਮਲੋਟ, ਡਾਆਲਮਜੀਤ ਸਿੰਘ, ਮੈਡੀਕਲ ਅਫਸਰ (ਚਮੜੀ ਰੋਗਾਂ ਦੇ ਮਾਹਿਰ)ਸ੍ਰੀ ਮੁਕਤਸਰ ਸਾਹਿਬ, ਡਾ. ਮਹਿੰਦਰਾ ਹਰਸਪ੍ਰੀਤ ਕੌਰ ਅੱਖਾਂ ਦੇ ਰੋਗਾਂ ਦੇ ਮਾਹਿਰ ਸਮੇਤ ਅਪਥਾਲਮਿਕ ਅਫਸਰ, ਸਿਵਲ ਹਸਪਤਾਲ, ਸ੍ਰੀ ਮੁਕਤਸਰ ਸਾਹਿਬ, ਅਤੇ ਡਾ. ਯੁਗਵੀਰ ਸਿੰਘ ਦੰਦਾਂ ਦੇ ਮਾਹਿਰ ਸਿਵਲ ਹਸਪਤਾਲ, ਸ੍ਰੀ ਮੁਕਤਸਰ ਜੀਆਂ ਵਲੋ ਜੇਲ੍ਹ ਵਿਚ ਬੰਦ ਹਲਵਾਲੀਆਂ/ਕੈਦੀਆਂ ਦਾ ਚੈਕਅਪ ਕਰਕੇ ਜ਼ਰੂਰਤ ਅਨੁਸਾਰ ਦਵਾਈ ਦਿੱਤੀ ਗਈ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

       ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ

Tags:

Advertisement

Latest News

ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
ਭਾਰਤ ਬਨਾਮ ਆਸਟ੍ਰੇਲੀਆ ਚੌਥੇ ਟੈਸਟ ਲਈ ਬਦਲਿਆ ਸਮਾਂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-12-2024 ਅੰਗ 613
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024