ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ

ਐਸ.ਏ.ਐਸ.ਨਗਰ, 3 ਸਤੰਬਰ, 2024:

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
    ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ ਮਿਤੀ 14.09.2024 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ।
    ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਨ੍ਹਾਂ ਕੇਸਾਂ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀ ਹੁੰਦੀ।

Tags:

Advertisement

Latest News

ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
Chandigarh. 19 Sep,2024,(Azad Soch News):- ਕੱਲ੍ਹ ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ,ਡੇਰਾ ਜਗਮਾਲ ਵਾਲੀ ਵਿਖੇ ਬਾਬਾ ਵਰਿੰਦਰ...
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ