ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਲੁਧਿਆਣਾ, 18 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਲਈ ਇਲੈਕਟਰੀਸਿਟੀ ਡਿਊਟੀ, ਨੈੱਟ ਐਸ.ਜੀ.ਐਸ.ਟੀ. ਇਨਸੈਂਟਿਵ ਅਤੇ ਸੀ.ਐਲ.ਯੂ/ਈ.ਡੀ.ਸੀ. ਛੋਟ ਵਰਗੇ ਲਾਭ ਦੇਣ ਦੇ ਕੇਸਾਂ 'ਤੇ ਵਿਚਾਰ ਕੀਤਾ ਗਿਆ।

ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਆਈ.ਏ.ਐਸ. ਨੇ ਦੱਸਿਆ ਕਿ ਇਸ ਨੀਤੀ ਦੀ ਇੱਕ ਵੱਡੀ ਪ੍ਰਾਪਤੀ ਐਮ.ਐਸ.ਐਮ.ਈਜ ਲਈ ਪ੍ਰੋਤਸਾਹਨ ਦੀ ਸਰਲ ਪ੍ਰਵਾਨਗੀ ਪ੍ਰਕਿਰਿਆ ਹੈ। ਸਾਰੇ ਨਵੇਂ ਅਤੇ ਵਿਸਤਾਰ/ਆਧੁਨਿਕੀਕਰਨ ਪ੍ਰੋਜੈਕਟ ਬਿਜ਼ਨਸ ਫਸਟ ਪੋਰਟਲ 'ਤੇ ਅਪਲਾਈ ਕਰਦਿਆਂ ਸਮਾਂਬੱਧ ਤਰੀਕੇ ਨਾਲ ਸਾਰੀਆਂ ਰੈਗੂਲੇਟਰੀ ਕਲੀਅਰੈਂਸ ਅਤੇ ਵਿੱਤੀ ਪ੍ਰੋਤਸਾਹਨ ਆਨਲਾਈਨ ਪ੍ਰਾਪਤ ਕੀਤੇ ਜਾ ਸਕਦੇ ਹਨ। ਆਈ.ਬੀ.ਡੀ.ਪੀ. 2017 ਪਾਲਿਸੀ ਤਹਿਤ ਪਲਾਂਟ ਅਤੇ ਮਸ਼ੀਨਰੀ ਵਿੱਚ 10 ਕਰੋੜ ਰੁਪਏ ਦੇ ਨਿਵੇਸ਼ ਤੱਕ ਅਤੇ ਆਈ.ਬੀ.ਡੀ.ਪੀ-2022 ਪਾਲਿਸੀ ਤਹਿਤ 25 ਕਰੋੜ ਤੱਕ ਦੇ ਪ੍ਰੋਜੈਕਟਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਜਿਸ ਦੀ ਅਗਵਾਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਕਰਦੇ ਹਨ, ਵਿੱਚ ਮਨਜ਼ੂਰੀ ਦਿੱਤੀ ਜਾਂਦੀ ਹੈ।

ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਦੇ ਜਨਰਲ ਮੈਨੇਜਰ ਰਾਕੇਸ਼ ਕਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਮੇਟੀ ਵੱਲੋਂ 1 ਇਲੈਕਟਰੀਸਿਟੀ ਡਿਊਟੀ, 3 ਸੀ.ਐਲ.ਯੂ/ਈ.ਡੀ.ਸੀ. ਚਾਰਜ ਛੋਟਾਂ ਅਤੇ 12 ਨੈੱਟ ਐਸ.ਜੀ.ਐਸ.ਟੀ. ਰੀਇੰਬਰਸਮੈਂਟ ਇਨਸੈਂਟਿਵ ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਉਦਯੋਗ ਦੇ ਨੁਮਾਇੰਦੇ ਵਜੋਂ ਪ੍ਰਧਾਨ ਸੀਸੂ ਉਪਕਾਰ ਸਿੰਘ ਆਹੂਜਾ ਅਤੇ ਜਿਲ੍ਹਾ ਪੱਧਰੀ ਕਮੇਟੀ ਦੇ ਮਨੋਨੀਤ ਮੈਂਬਰਾਂ ਦੇ ਤੌਰ 'ਤੇ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸਾਰੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਈ.ਏ.ਐਸ. ਨੇ ਦੱਸਿਆ ਕਿ ਇਸ ਨਾਲ ਨਿਸ਼ਚਿਤ ਤੌਰ 'ਤੇ ਉਦਯੋਗਾਂ ਦਾ ਮਨੋਬਲ ਵਧੇਗਾ ਅਤੇ ਵੱਧ ਤੋਂ ਵੱਧ ਉਦਯੋਗ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣਗੇ। ਇਹ ਪਾਲਿਸੀ  ਬੇਹੱਦ ਲਾਹੇਵੰਦ ਹੈ ਕਿਉਂਕਿ ਵੱਡੇ ਵਿੱਤੀ ਲਾਭਾਂ ਤੋਂ ਇਲਾਵਾ ਸਮੇਂ ਸਿਰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਮਨਜ਼ੂਰੀਆਂ ਲਈ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੁਆਰਾ ਅਰਜ਼ੀਆਂ ਦੀ ਨਿਗਰਾਨੀ ਕੀਤੀ ਜਾਂਦੀ ਹੈ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ