ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ

ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ 1 ਜੁਲਾਈ 2024--

ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ਮੌਕੇ ਇਕ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਹੀ ਹੇਠਾਂ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀਸੀਨੀਅਰ ਮੈਡੀਕਲ ਅਫਸਰਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ ਇੰਪਲਾਈਜ ਵੈਲਫੇਅਰ ਦੇ ਚੇਅਰਮੈਨ ਸ੍ਰੀ ਰਾਕੇਸ਼ ਸ਼ਰਮਾ ਅਤੇ ਪੂਰੀ ਟੀਮ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਸਮੂਹ ਡਾਕਟਰਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵ ਡਾਕਟਰ ਦਿਵਸ ਮੌਕੇ ਸਮੂਹ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰੀ ਡਾਕਟਰਾਂ ਨੇ ਸਿਹਤ ਸਹੂਲਤਾਂ ਦਾ ਮਿਆਰ ਉਚਾ ਚੁਕਿਆ ਹੈ ਅਤੇ ਜਿਲਾ ਪ੍ਰਸ਼ਾਸਣ ਉਹਨਾਂ ਦੀ ਮਦਦ ਲਈ ਹਮੇਸ਼ਾਂ ਤਿਆਰ ਹੈ।ਇਸ ਮੌਕੇ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਤੱਤਪਰ ਹੈ ਅਤੇ ਜਿਲਾ੍ਹ ਅੰਮ੍ਰਿਤਸਰ ਦੇ ਸਮੁਚੇ ਡਾਲਟਰ ਸਾਹਿਬਾਨ ਬਹੁਤ ਹੀ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਇਸ ਅਵਸਰ ਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆਜਿਨਾ੍ਹ ਵਿਚ ਡਾ ਪਰਮਿੰਦਰ ਸਿੰਘਡਾ ਗੁਪਾਲ ਸਿੰਘਡਾ ਕਮਲਪ੍ਰੀਤ ਕੌਰਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰਜਿਲਾ੍ਹ ਪਰਿਵਾਰ ਭਾਲਾਈ ਅਫਸਰ ਡਾ ਨੀਲਮ ਭਗਤਜਿਲਾ੍ਹ ਟੀਕਾਕਰਣ ਅਫਸਰ ਡਾ ਭਾਰਤੀ ਧਵਨਜਿਲਾ੍ਹ ਸਿਹਤ ਅਫਸਰ ਡਾ ਜਸਪਾਲ ਸਿੰਘ ਅਤੇ ਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਸ਼ਾਮਲ ਸਨ। ਇਸ ਅਵਸਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰਸੀਨੀਅਰ ਮੈਡੀਕਲ ਅਫਸਰ ਡਾ ਮਦਨ ਮੋਹਨਸੀਨੀਅਰ ਮੈਡੀਕਲ ਅਫਸਰ ਡਾ ਸਵਰਨਜੀਤ ਧਵਨਡਾ ਸੁਮੀਤਪਾਲ ਸਿੰਘਡਾ ਮਧੁਰ ਪੋਦਾਰਜਿਲਾ੍ਹ ਮਾਸ ਮਡੀਆ ਅਫਸਰ ਅਮਰਦੀਪ ਸਿੰਘਸੀਨੀਅਰ ਫਾਰਮੇਸੀ ਅਫਸਰ ਸੰਜੀਵ ਆਨੰਦਇੰਪਲਾਈਸ ਵੈਲਫੇਅਰ ਐਸੋਸ਼ੀਏਸ਼ਨ ਦੇ ਸਟੇਟ ਪ੍ਰਧਾਨ ਆਚਾਰਿਆ ਗੁਰਮੀਤਜਿਲਾ੍ਹ ਪ੍ਰਧਾਨ ਰਘੂ ਤਲਵਾੜ ਅਤੇ ਸਮੂਹ ਸਟਾਫ ਹਾਜਰ ਸੀ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ