ਭਲਕੇ 134 ਵੀਂ ਡਾ ਅੰਬੇਦਕਰ ਜਯੰਤੀ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
By Azad Soch
On

ਮਾਲੇਰਕੋਟਲਾ 13 ਅਪ੍ਰੈਲ :
ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134 ਵੀਂ ਡਾ ਅੰਬੇਦਕਰ ਜਯੰਤੀ ਦੇ ਮੌਕੇ ' 14 ਅਪ੍ਰੈਲ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਨਗੇ ਅਤੇ ਬਾਬਾ ਸਾਹਿਬ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸਰਧਾਂਜਲੀ ਭੇਟ ਕਰਨਗੇ ।
ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਦਕਿ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।
Tags:
Related Posts
Latest News

27 Apr 2025 21:17:49
ਗੁਰਦਾਸਪੁਰ, 27 ਅਪ੍ਰੈਲ ( ) - ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦੁਪਹਿਰ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ...