ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸੰਪੰਨ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸੰਪੰਨ


ਫ਼ਿਰੋਜ਼ਪੁਰ  30 ਅਕਤੂਬਰ ( ) ਸਕੂਲ ਸਿੱਖਿਆ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਦੀ ਅਗਵਾਈ ਹੇਠ ਪਿਛਲੇ ਤਿੰਨ ਦਿਨਾਂ  ਤੋਂ ਕਰਵਾਈਆਂ ਜਾ ਰਹੀਆਂ  ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈਆਂ । ਇਹਨਾਂ ਖੇਡਾਂ ਵਿੱਚ ਪੂਰੇ ਜ਼ਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।ਇਸ ਸਮੇਂ ਲੈਕਚਰਾਰ ਸਰੀਰਕ ਸਿੱਖਿਆ ਮੈਡਮ ਲਕਸ਼ਮੀ (ਸਟੇਟ ਐਵਾਰਡੀ)  ਨੂੰ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਸੰਬੋਧਨ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਕੋਮਲ ਅਰੋੜਾ ਨੇ ਕਿਹਾ ਕਿ ਜ਼ਿੰਦਗੀ ਨੂੰ ਅਨੁਸ਼ਾਸਨਬੱਧ ਕਰਨ ਲਈ ਖੇਡਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ  ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਪੂਰੀ ਲਗਨ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਵੱਖ-ਵੱਖ ਖੇਡ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ, ਕਬੱਡੀ ਸਰਕਲ ਸਟਾਇਲ ਵਿੱਚ ਮੱਲਾਂਵਾਲਾ ਪਹਿਲਾ ਅਤੇ ਮਮਦੋਟ ਦੂਜੇ ਸਥਾਨ ਤੇ ਰਿਹਾ। ਕਬੱਡੀ ਨੈਸ਼ਨਲ ਸਟਾਇਲ ਮੁੰਡੇ ਦੇ ਮੁਕਾਬਲੇ ਵਿੱਚ ਮੱਲਾਂਵਾਲਾ ਨੇ ਪਹਿਲਾ ਅਤੇ ਸਤੀਏ ਵਾਲਾ ਨੇ ਦੂਜਾ ਸਥਾਨ, ਕਬੱਡੀ ਕੁੜੀਆਂ ਦੇ ਵਿੱਚ ਮੱਲਾਂਵਾਲਾ ਪਹਿਲੇ ਸਥਾਨ ਅਤੇ ਫ਼ਿਰੋਜ਼ਪੁਰ-1 ਦੂਜੇ ਸਥਾਨ ਤੇ ਰਿਹਾ। ਖੋ-ਖੋ ਮੁੰਡਿਆਂ ਵਿੱਚ ਜੀਰਾ ਅਤੇ ਮੱਲਾਂਵਾਲਾ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ਤੇ ਰਹੇ। ਖੋ-ਖੋ ਕੁੜੀਆਂ ਵਿੱਚ ਮੱਲਾਂਵਾਲਾ ਪਹਿਲਾ ਅਤੇ ਜੀਰਾ ਦੂਜਾ ਰਿਹਾ। ਫੁਟਬਾਲ ਮੁੰਡਿਆਂ ਦੇ ਵਿੱਚ ਸਤੀਏ ਵਾਲਾ ਨੇ ਪਹਿਲਾ ਸਥਾਨ ਅਤੇ ਘੱਲਖੁਰਦ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਫੁਟਬਾਲ ਕੁੜੀਆਂ ਵਿੱਚ ਘੱਲਖੁਰਦ ਅਤੇ ਮੱਲਾਂਵਾਲਾ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ਤੇ ਰਹੇ। ਬੈਡਮਿੰਟਨ ਮੁੰਡੇ ਗੁਰੂਹਰਸਹਾਏ-1 ਨੇ ਪਹਿਲਾ ਸਥਾਨ ਅਤੇ ਘੱਲਖੁਰਦ ਨੇ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਬੈਡਮਿੰਟਨ ਕੁੜੀਆਂ ਵਿੱਚ ਫ਼ਿਰੋਜ਼ਪੁਰ-1 ਅਤੇ ਘੱਲਖੁਰਦ ਜੇਤੂ ਰਹੇ। ਰੱਸਾਕੱਸੀ ਦੇ ਮੁਕਾਬਲਿਆਂ ਵਿੱਚ ਮੱਲਾਂਵਾਲਾ ਪਹਿਲੇ ਸਥਾਨ ਅਤੇ ਜੀਰਾ ਦੂਜੇ ਸਥਾਨ ਤੇ ਰਿਹਾ। ਮਿੰਨੀ ਹੈਂਡਬਾਲ ਮੁੰਡਿਆਂ ਦੇ ਮੁਕਾਬਲੇ ਵਿੱਚ ਫ਼ਿਰੋਜ਼ਪੁਰ-1 ਨੇ ਪਹਿਲਾ ਅਤੇ ਸਤੀਏ ਵਾਲਾ ਨੇ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਮਿੰਨੀ ਹੈਂਡਬਾਲ ਕੁੜੀਆਂ ਵਿੱਚ ਫ਼ਿਰੋਜ਼ਪੁਰ-1 ਅਤੇ ਗੁਰੂਹਰਸਹਾਏ-1 ਨੇ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ। ਹਾਕੀ 6 ਸਾਈਡ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਸਤੀਏ ਵਾਲਾ ਨੇ ਜਿੱਤੇ। 4*100 ਮੀਟਰ ਮੁੰਡੇ ਵਿੱਚ ਸਤੀਏ ਵਾਲਾ ਨੇ ਪਹਿਲਾ, ਮੱਲਾਂਵਾਲਾ ਨੇ ਦੂਜਾ ਅਤੇ ਫ਼ਿਰੋਜ਼ਪੁਰ-1 ਨੇ ਤੀਜਾ ਸਥਾਨ, 4*100 ਮੀਟਰ ਕੁੜੀਆਂ ਵਿੱਚ ਮੱਲਾਂਵਾਲਾ ਪਹਿਲਾ, ਮਮਦੋਟ ਦੂਜਾ ਅਤੇ ਘੱਲਖੁਰਦ ਤੀਜੇ ਸਥਾਨ ਤੇ ਰਿਹਾ। ਖੇਡ ਮੁਕਾਬਲਿਆਂ ਤੋਂ ਬਾਅਦ ਕਰਵਾਏ ਗਏ ਇਨਾਮ ਵੰਡ ਸਮਾਰੋਹ ਵਿੱਚ ਡਾ ਗਜ਼ਲਪ੍ਰੀਤ ਸਿੰਘ ਰਜਿਸਟਰਾਰ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨ ਮੁੱਖ ਮਹਿਮਾਨ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਕੋਮਲ ਅਰੋੜਾ, ਬੀ.ਪੀ.ਈ.ਓ ਸ.ਇੰਦਰਜੀਤ ਸਿੰਘ,ਸ. ਭੁਪਿੰਦਰ ਸਿੰਘ ਜੋਸਨ, ਸੁਮਨਦੀਪ ਕੌਰ, ਹਰਜੀਤ ਕੌਰ,ਸੁਖਵਿੰਦਰ ਕੌਰ, ਸਰਬਜੀਤ ਸਿੰਘ ਟੁਰਨਾ (ਏ.ਪੀ.ਸੀ.ਜਨਰਲ) ਅਤੇ ਜ਼ਿਲ੍ਹਾ ਖੇਡ ਕਮੇਟੀ ਤੋਂ ਗੁਰਬਚਨ ਸਿੰਘ ਭੁੱਲਰ, ਸੁਨੀਲ ਕੁਮਾਰ, ਸੁਰਿੰਦਰ ਸਿੰਘ ਗਿੱਲ, ਇੰਦਰਜੀਤ ਕੌਰ, ਮਨਿੰਦਰ ਸਿੰਘ ਵੱਲੋਂ ਸਾਂਝੇ ਤੌਰ ਤੇ ਨਿਭਾਈ ਗਈ ।   ਖੇਡ ਕਮੇਟੀ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਖੇਡਾਂ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸੁਖਵਿੰਦਰ ਸਿੰਘ ਭੁੱਲਰ ਨੇ ਬਾਖ਼ੂਬੀ ਨਿਭਾਈ। ਖੇਡ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਸਮੂਹ ਸਕੂਲ ਮੁੱਖੀਆਂ, ਸੈਂਟਰ ਹੈੱਡ ਟੀਚਰ ਅਤੇ ਅਧਿਆਪਕਾਂ ਨੇ ਭਰਪੂਰ ਯੋਗਦਾਨ ਪਾਇਆ । ਅੰਤ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਵੱਲੋਂ ਸਾਂਝੇ ਤੌਰ ਤੇ ਸ਼ਾਨਦਾਰ ਖੇਡਾਂ ਕਰਵਾਉਣ ਲਈ ਖੇਡ  ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਸ਼ੁੱਭ ਇੱਛਾਵਾਂ ਦਿੱਤੀਆਂ।

Tags:

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ