ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੀ ਪੋਸਟ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੀ ਪੋਸਟ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 3 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ।
ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ।
ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ’ਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ, ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ।
ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ, ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਅਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ 'ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ 29 ਜਨਵਰੀ 2025 ਤੱਕ ਲਾਗੂ ਰਹਿਣਗੇ।
 
Tags:

Advertisement

Latest News

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ  ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ...
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਉੱਤਰੀ ਫਿਲੀਪੀਨਜ਼ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਯਰ' ਨੂੰ ਲਹਿੰਦੇ ਪੰਜਾਬ ਵਿੱਚ ਰਿਲੀਜ਼ ਕੀਤਾ ਗਿਆ
Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ
ਚੀਨ ਨਾਲ ਸਬੰਧਾਂ ਦੇ ਵਿਕਾਸ ਲਈ ਸਰਹੱਦ ’ਤੇ ਸ਼ਾਂਤੀ ਜ਼ਰੂਰੀ
ਪਾਕਿਸਤਾਨ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ