ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ29 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ਤੇ ਪੂਰਨ ਰੋਕ ਲਗਾਈ ਗਈ ਹੈ।

ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ 21 ਜਨਵਰੀ 2025 ਤੱਕ ਲਾਗੂ ਰਹਿਣਗੇ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥...
ਗਾਇਕ-ਅਦਾਕਾਰ ਬੱਬੂ ਮਾਨ ਨੇ ਕੀਤਾ ਨਵੇਂ ਗੀਤ 'ਦਿਲ ਤੇ ਨਾ ਲਾਈਂ' ਦਾ ਐਲਾਨ
ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ
ਕਿਸਾਨ ਆਗੂ ਜਗਜੀਤ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ਰਿਹਾਅ
ਸਾਊਥ ਸਟਾਰ ਐਲੂ ਅਰਜੁਨ ਦੀ ਫਿਲਮ 'ਪੁਸ਼ਪਾ 2: ਦ ਰੂਲ' ਨੂੰ ਲੈ ਕੇ ਕਾਫੀ ਚਰਚਾ
ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਪੁਲਿਸ ਨੇ ਇੱਕ ਬਦਨਾਮ ਗੈਂਗਸਟਰ ਦਾ ਐਨਕਾਊਂਟਰ ਕੀਤਾ
ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ