ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ 'ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ 'ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 22 ਮਾਰਚ:

 

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੈਂਸ ਰੱਖਣ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿੱਚ ਰੱਖਣ 'ਤੇ ਪਾਬੰਦੀ ਲਗਾਈ ਹੈ। 

 

ਇਸ ਤੋਂ ਇਲਾਵਾ ਵੇਚੇ ਗਏ ਕੈਪਸੂਲ/ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ ਮੇਨਟੇਨ ਕਰਨ ਅਤੇ ਸਿਰਫ ਡਾਕਟਰ ਦੀ ਤਜਵੀਜ਼ ਸਲਿੱਪ ਰਾਹੀਂ ਹੀ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਹ ਹੁਕਮ ਅ/ਧ 163 ਬੀ.ਐਨ.ਐਸ.ਐਸ. ਅਧੀਨ ਜਾਰੀ ਕੀਤਾ ਗਿਆ ਹੈ। 

 

ਜਿਕਰਯੋਗ  ਹੈ ਕਿ ਸੀਨੀਅਰ ਕਪਤਾਨ ਪੁਲਿਸ,ਫਤਹਿਗੜ੍ਹ ਸਾਹਿਬ ਦੇ ਦਫਤਰ ਦੇ ਪੱਤਰ ਨੰ. 1490/ਏ.ਸੀ-ਮਿਤੀ 23-7-2024 ਰਾਹੀਂ ਬੇਨਤੀ ਕੀਤੀ ਗਈ ਸੀ ਕਿ ਨਸ਼ੇ ਤਸਕਰਾਂ ਖਿਲਾਫ ਐਸ.ਟੀ.ਐਫ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਸਾਹਮਣੇ ਆਇਆ ਹੈ ਕਿ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਦੀ ਵਰਤੋਂ ਲੋਕਾਂ ਵਲੋਂ ਨਸ਼ੇ ਦੇ ਤੌਰ 'ਤੇ ਕੀਤੀ ਜਾ ਰਹੀ ਹੈ ਇਹ ਸਾਲਟ ਫਿਲਹਾਲ ਐਨ.ਡੀ.ਪੀ.ਐਸ ਐਕਟ ਦੇ ਦਾਇਰੇ ਵਿੱਚ ਨਹੀਂ ਆਉਂਦਾ।  

 

ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ,ਐਸ.ਟੀ.ਐਫ ਵੱਲੋਂ ਮਿਤੀ 08 ਜੁਲਾਈ 2024 ਨੂੰ ਕੀਤੀ ਗਈ ਕਰਾਇਮ ਮੀਟਿੰਗ ਦੌਰਾਨ ਉਕਤ ਵਿਸ਼ੇ ਨੂੰ ਵਿਚਾਰ ਕੇ ਡਿਪਟੀ ਕਮਿਸ਼ਨਰ ਨਾਲ ਰਾਬਤਾ ਕਰਕੇ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੰਸ ਰੱਖਣ,ਮੰਨਜੂਰਸੂਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਰੱਖਣ 'ਤੇ ਪਾਬੰਦੀ ਲਗਾਉਣਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਦੇ ਬਿੱਲਾਂ ਆਦਿ ਦਾ ਰਿਕਾਰਡ ਮੈਨਟੇਨ ਕਰਨ ਅਤੇ ਇਹ ਦਵਾਈ ਸਿਰਫ ਡਾਕਟਰ ਵੱਲੋਂ ਦਿੱਤੀ ਗਈ ਸਲਿੱਪ 'ਤੇ ਹੀ ਵੇਚਣ ਬਾਰੇ ਧਾਰਾ 163 ਬੀ.ਐਨ.ਐਸ.ਐਸ. 2023 ਤਹਿਤ ਹੁਕਮ ਜਾਰੀ ਕਰਨ ਦੀ ਜ਼ਰੂਰਤ ਬਾਰੇ ਕਿਹਾ ਗਿਆ ਹੈ। ਇਹ ਹੁਕਮ 23 ਮਈ, 2025 ਤੱਕ ਲਾਗੂ ਰਹਿਣਗੇ।

Tags:

Advertisement

Latest News

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨੰਗਲ 24 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...
80 ਪਿੰਡਾਂ ਦੀਆਂ ਮਹਿਲਾ ਕਿਸਾਨਾਂ ਲਈ ਗਰਮੀ ਰੁੱਤ ਦੀਆਂ ਬੀਜ ਕਿੱਟਾ ਜਾਰੀ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼