ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੇ ਕੀਤੀ ਸਰਕਾਰ-ਕਿਸਾਨ ਮਿਲਣੀ ਵਿੱਚ ਸ਼ਮੂਲੀਅਤ

ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੇ ਕੀਤੀ ਸਰਕਾਰ-ਕਿਸਾਨ ਮਿਲਣੀ ਵਿੱਚ ਸ਼ਮੂਲੀਅਤ

ਮੋਗਾ, 12 ਅਪ੍ਰੈਲ (000) - ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਈ ਗਈ ਸਰਕਾਰ - ਕਿਸਾਨ ਮਿਲਣੀ ਵਿੱਚ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਦੇ ਆਦੇਸ਼ਾਂ ਉਤੇ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਵੱਲੋਂ ਜਿਲੇ ਦੇ 50 ਅਗਾਹ ਵਧੂ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਗਈ।

ਉਕਤ ਮਿਲਣੀ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਖੁੱਲੇ ਰੂਪ ਵਿੱਚ ਪੰਜਾਬ ਦੀ ਖੇਤੀ ਸਬੰਧੀ ਸੰਵਾਦ ਰਚਾਉਂਦਿਆਂ ਕਿਹਾ ਕਿ ਇਸ ਸਾਲ ਝੋਨੇ ਦੀ ਲਵਾਈ ਲਈ ਪੰਜਾਬ ਨੂੰ ਤਿੰਨ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੀ ਤੋਟ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਦੇ ਮੱਦੇ ਨਜ਼ਰ ਅਤੇ ਕਿਸਾਨੀ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੁੱਚੇ ਪੰਜਾਬ ਵਿੱਚ ਪੂਸਾ 44 ਅਤੇ ਹਾਈਬ੍ਰਿਡ ਝੋਨੇ ਦੀ ਕਾਸਤ ਤੇ ਪੂਰਨ ਪਾਬੰਦੀ ਲਾਈ ਗਈ ਹੈ।

ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ ਪੀਏਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨ । ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਫਸਲਾਂ ਦੀ ਵਿਕਰੀ ਸਮੇਂ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਵਕਤ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਖੇਤੀ ਸਬੰਧੀ ਸਵਾਲ ਜਵਾਬ ਵੀ ਕੀਤੇ ਅਤੇ ਮੁੱਖ ਮੰਤਰੀ ਜੀ ਨੇ ਉਨਾਂ ਦੇ ਸਵਾਲਾਂ ਦੇ ਬਖੂਬੀ ਜਵਾਬ ਵੀ ਦਿੱਤੇ।

Tags:

Advertisement

Latest News

ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ
ਕੋਟਕਪੂਰਾ 17 ਅਪ੍ਰੈਲਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸਿੱਖਿਆ ਪੱਖੋਂ ਮੋਹਰੀ ਸੂਬਾ ਬਣਾਉਣ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ 'ਤੇ 155 ਕਰੋੜ ਰੁਪਏ ਕੀਤੇ ਖਰਚ: ਲਾਲ ਚੰਦ ਕਟਾਰੂਚੱਕ
ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ "ਤੂੰ ਇੱਕ ਦੀਵਾ ਬਣ" ਮੁੱਖ ਮੰਤਰੀ ਨੇ ਕੀਤੀ ਰਿਲੀਜ਼
ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਦੇ ਹਾਣ ਦੇ ਬਣਾਉਣ *ਚ ਕੋਈ ਕਸਰ ਨਹੀਂ ਛੱਡਾਂਗੇ—ਵਿਧਾਇਕ ਗੁਰਪ੍ਰੀਤ ਬਣਾਂਵਾਲੀ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ
ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ — ਕੈਬਨਿਟ ਮੰਤਰੀ ਡਾ ਬਲਜੀਤ ਕੌਰ
ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ ਚਾਰ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ-ਸਿਵਲ ਸਰਜਨ