ਜ਼ਿਲ੍ਹਾ ਪੁਲਿਸ ਨੇ 420 ਨਸ਼ੀਲੀਆਂ ਗੋਲੀਆਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫਤਾਰ

ਜ਼ਿਲ੍ਹਾ ਪੁਲਿਸ ਨੇ 420 ਨਸ਼ੀਲੀਆਂ ਗੋਲੀਆਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫਤਾਰ

ਰੂਪਨਗਰ, 08 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 420 ਨਸ਼ੀਲੀਆਂ ਗੋਲੀਆਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
 
ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਸੰਨੀ ਵਾਸੀ ਮਕਾਨ ਨੰਬਰ 793 ਮੁਹੱਲਾ ਗੁਰੂ ਨਗਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 420 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਅਤੇ ਥਾਣਾ ਨੰਗਲ ਵਲੋਂ ਮੋਹਿਤ ਕੁਮਾਰ ਵਾਸੀ ਓਮ ਗਲੀ ਨੰਗਲ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
 
ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
 
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
Tags:

Advertisement

Latest News

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ...
ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ
ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ
'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ
ਕੈਬਨਿਟ ਮੰਤਰੀ ਨੇ ਲੱਗਭਗ 1.44 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ
ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਸਮਾਗਮ