ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ

ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ

ਰੂਪਨਗਰ, 6 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਅਤੇ 1140 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀ ਗਈਆਂ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
 
ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਹਿਮਾਂਸ਼ੂ ਵਰਮਾ ਉਰਫ ਚੀਮਾ ਵਾਸੀ ਵਾਰਡ ਨੰਬਰ 10 ਗਲੀ ਨੰ.09 ਨਿਊ ਆਦਰਸ਼ ਨਗਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ, ਥਾਣਾ ਸਿਟੀ ਮੋਰਿੰਡਾ ਵਲੋ ਅਰਵਿੰਦਰ ਸਿੰਘ ਕਲੇਰ ਪਿੰਡ ਕਲਾਰਾਂ ਥਾਣਾ ਸਦਰ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ 20 ਗ੍ਰਾਮ ਤੋ ਵੱਧ ਹੈਰੋਇਨ ਬ੍ਰਾਮਦ ਕੀਤੀ ਗਈ, ਥਾਣਾ ਸਦਰ ਰੂਪਨਗਰ ਵਲੋਂ ਰਾਜ ਕੁਮਾਰ ਰਾਜੂ ਉਰਫ ਛਜੂ ਰਾਮ ਵਾਸੀ ਪਿੰਡ ਮੀਆਂਪੁਰ ਥਾਣਾ ਸਦਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ 1140 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਅਜਮੇਰ ਸਿੰਘ ਉਰਫ ਸੋਨੀ ਵਾਸੀ ਵਾਰਡ ਨੰਬਰ 1 ਮਜਾਰਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ 50 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
 
ਉਨ੍ਹਾਂ ਅੱਗੇ ਦੱਸਆਿ ਕਿ ਪ੍ਰੋਜੇਕਟ 'ਸੰਪਰਕ" ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
 
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
Tags:

Advertisement

Latest News

ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ
ਜਲੰਧਰ, 11 ਅਪ੍ਰੈਲ :                                              ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਸ਼ੁਰੂ ਕੀਤੀ ਗਈ...
ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ
ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ 'ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ
ਕਾਕਾ ਤੇਜ਼ ਪ੍ਰਤਾਪ ਸਿੰਘ ਤੇ ਬੀਬਾ ਜਸਪ੍ਰੀਤ ਕੋਰ ਦਾ ਸ਼ੁੱਭ ਵਿਆਹ, ਉਘੀਆਂ ਸਖਸ਼ੀਅਤਾਂ ਵੱਲੋਂ ਜੋੜੀ ਨੂੰ ਅਸ਼ੀਰਵਾਦ
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ
ਧਨਬਾਦ-ਚੰਡੀਗੜ੍ਹ ਗਰੀਬ ਰੱਥ ਹਫ਼ਤੇ ਵਿੱਚ ਦੋ ਦਿਨ ਚੱਲੇਗੀ