ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ

ਜਲਾਲਾਬਾਦ, ਫਾਜ਼ਿਲਕਾ 30 ਜਨਵਰੀ
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਬੈਂਕ, ਐਸ.ਸੀ. ਕਾਰਪੋਰੇਸ਼ਨ, ਬੈਂਕਫਿੰਕੋ ਅਤੇ ਪੰਜਾਬ ਸਕਿੱਲ ਡਿਵੈਲਪਮਮੈਂਟ ਮਿਸ਼ਨ ਵੱਲੋਂ ਸਟਾਲ ਤੇ ਫਲੈਕਸ ਲਗਾ ਕੇ ਪ੍ਰਾਰਥੀਆਂ ਨੂੰ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਦੱਸਿਆ ਕਿ ਕੈਰੀਅਰ ਕਾਨਫਰੰਸ ਪ੍ਰੋਗਰਾਮ ਵਿੱਚ 10ਵੀ, 12ਵੀ ਤੇ ਗ੍ਰੈਜੂਏਸ਼ਨ ਪਾਸ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਆਪਣੇ ਗਿਆਨ ਵਿੱਚ ਵਾਧਾ ਕੀਤਾ ਹੈ! ਉਹਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਮੌਕੇ ਤੇ ਹੀ ਹਾਜ਼ਰ ਨੌਜਵਾਨ ਪ੍ਰਾਰਥੀਆਂ ਨੂੰ ਆਪਣੇ ਭਵਿੱਖ ਨੂੰ ਉੱਜਵਲ ਕਰਨ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਰੁਜ਼ਗਾਰ ਦੇ ਵਸੀਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪ੍ਰਾਰਥੀ ਇਹਨਾਂ ਵਿਭਾਗਾਂ ਦੀ ਮਦਦ ਰਾਹੀਂ ਸਰਕਾਰ ਵੱਲੋਂ ਮੁਹਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਸਕਿੱਲ ਡਿਵੈਲਪਮੈਂਟ ਮਿਸ਼ਨ ਦੀਆਂ ਸਕੀਮਾਂ ਦਾ ਲਾਭ ਲੈ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਜੀਵਨ ਬਸਰ ਕਰ ਸਕਦੇ ਹਨ।
ਇਸ ਦੌਰਾਨ ਸਿੱਖਿਆ ਵਿਭਾਗ ਤੋਂ ਜ਼ਿਲ੍ਹਾ ਮੈਂਟਰ ਰਾਜਨ ਬਾਘਲਾ ਨੇ ਹਾਜ਼ਰ ਪ੍ਰਾਰਥੀਆਂ ਨੂੰ ਪ੍ਰੀਖਿਆ ਦੌਰਾਨ ਪੈਦਾ ਹੋਣ ਵਾਲੇ ਤਨਾਅ ਤੋਂ ਬਚਣ ਲਈ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਪਲੇਸਮੈਂਟ ਅਫਸਰ ਸ਼੍ਰੀ ਰਾਜ ਸਿੰਘ, ਜ਼ਿਲ੍ਹਾ ਨੋਡਲ ਅਫਸਰ ਗਾਈਡੈਂਸ ਕੌਂਸਲਰ ਸ਼੍ਰੀ ਵਿਜੇ ਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
Latest News
.jpeg)