ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ:
ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਵੱਖ-ਵੱਖ ਲੋਕ ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ, ਜਿਵੇ ਕਿ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਦਾਂ ਸਮਾਨ ਮੁਹੱਈਆ ਕਰਵਾਉਣਾ, ਫਸਟ ਏਡ ਟ੍ਰੇਨਿੰਗ, ਜਨ ਔਸ਼ਧੀ ਸਟੋਰ ਸਕੀਮ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਬਲੱਡ ਡੋਨੇਸ਼ਨ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ।
ਇਸੇ ਕੜੀ ਤਹਿਤ ਜ਼ਿਲ੍ਹੇ ਵਿੱਚ ਸਿਰਫ ਇੱਕ ਹੀ ਘੱਗਰ ਕੁਸ਼ਟ ਆਸ਼ਰਮ, ਮੁਬਾਰਕਪੁਰ, ਡੇਰਾਬੱਸੀ (ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਹੈ, ਵਲੋਂ ਮਹਾਂ ਦੁਰਗਾ ਅਸ਼ਟਮੀ ਉਤਸਵ ਮਿਤੀ 09 ਅਕਤੂਬਰ 2024 ਤੋਂ ਮਿਤੀ 11 ਅਕਤੂਬਰ 2024 ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁਸ਼ਟ ਪ੍ਰਭਾਵਿਤ ਲੋਕ ਹਿੱਸਾ ਲੈਣਗੇ, ਜਿਸ ਲਈ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਰਾਸ਼ਣ ਮੁਹੱਈਆ ਕਰਵਾਇਆ ਗਿਆ ਹੈ।
ਇਸ ਮੌਕੇ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ-ਕਮ-ਸੀਨੀਅਰ ਮੀਤ ਪ੍ਰਧਾਨ ਵਲੋਂ ਦੱਸਿਆ ਗਿਆ ਕਿ ਰੈਡ ਕਰਾਸ ਸੁਸਾਇਟੀ ਗਰੀਬ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਅਤੇ ਇਹ ਸੇਵਾਵਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਸ੍ਰੀ ਹਰਬੰਸ ਸਿੰਘ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੀ ਹਾਜ਼ਰ ਸਨ।