ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਫਰੀਦਕੋਟ 9 ਦਸੰਬਰ () ਬਜਟ 2024-25 ਵਿੱਚ ਐਲਾਨ ਕੀਤੀ ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਮਹੱਤਵਪੂਰਨ ਯੋਜਨਾ ਹੈ। ਇਸ ਦਾ ਮਕਸਦ ਦੇਸ਼ ਦੇ ਇੱਕ ਕਰੋੜ ਘਰਾਂ ਨੂੰ ਰੂਫਟਾਪ ਸੋਲਰ ਜਰੀਏ ਮੁਫਤ ਬਿਜਲੀ ਉਪਲੱਬਧ ਕਰਵਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਗਰੀਬ ਅਤੇ ਮੱਧਮ ਵਰਗ ਪਰਿਵਾਰ ਇਸ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਘਰਾਂ ਦੀਆਂ ਛੱਤਾਂ ਤੇ ਸੋਲਰ ਪੈਨਲ ਲਾਏ ਜਾਣਗੇ ਅਤੇ 60 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਦੇਸ਼ ਦੇ ਇੱਕ ਕਰੋੜ ਘਰਾਂ ਨੂੰ ਰੂਫਟਾਪ ਸੋਲਰ ਜਰੀਏ ਮੁਫਤ ਬਿਜਲੀ ਉਪਲੱਬਧ ਕਰਵਾਉਣਾ ਹੈ। ਇਸ ਯੋਜਨਾ ਨਾਲ ਦੇਸ਼ ਦੇ ਲੋਕਾਂ ਨੂੰ ਬਿਜਲੀ ਬਿੱਲ ’ਚ ਕਮੀ, ਊਰਜਾ ਸੁਰੱਖਿਆ ’ਚ ਵਾਧਾ, ਪ੍ਰਦੂਸ਼ਣ ’ਚ ਕਮੀ ਅਤੇ ਰੁਜ਼ਗਾਰ ਸਿਰਜਣਾ ਵਰਗੇ ਫਾਇਦੇ ਹੋਣਗੇ। ਉਨ੍ਹਾਂ ਕਿਹਾ ਕਿ ਰੂਫਟਾਪ ਸੋਲਰ ਸਿਸਟਮ ਲਗਾਉਣ ਲਈ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ https://solarrooftop.
ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਆਪਣੇ ਆਪ ਨੂੰ ਇਸ ਲਈ ਰਜਿਸਟਰਡ ਕਰਨ।