ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 28 ਅਪ੍ਰੈਲ  (   )  ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ।

 

 *ਲਾਊਡ ਸਪੀਕਰ ਲਾਉਣ 'ਤੇ ਪਾਬੰਦੀ* 

 

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਊਡ ਸਪੀਕਰ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 18 ਜੂਨ 2025 ਤੱਕ ਲਾਗੂ ਰਹੇਗੀ।

 

 *ਨਜਾਇਜ਼ ਕਬਜਿਆਂ ਤੇ ਪਾਬੰਦੀ* 

 

ਇਸ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ 'ਤੇ ਨਜਾਇਜ਼ ਕਬਜਾ ਕਰਨ 'ਤੇ ਵੀ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 223 ਬੀ.ਐਨ.ਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

 

 *ਤੰਬਾਕੂ ਵੇਚਣ ਤੇ ਪਾਬੰਦੀ*

 

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ 'ਤੇ ਰੋਗੀ ਹੋ ਜਾਂਦਾ ਹੈ। ਇਹ ਪਾਬੰਦੀ 18 ਜੂਨ 2025 ਤੱਕ ਲਾਗੂ ਰਹੇਗੀ।

 

 *ਸਾਈਕਲਰਿਕਸ਼ਾਟਰੈਕਟਰ-ਟਰਾਲੀਰੇਹੜੀ ਆਦਿ ਦੇ ਅੱਗੇ-ਪਿੱਛੇ ਲਾਈਟਾਂ ਨਹੀਂਰਿਫਲੈਕਟਰ ਤੋਂ ਬਿਨਾਂ ਚੱਲਣ ‘ਤੇ ਰੋਕ*

 

 ਇਸੇ ਤਰਾਂ ਸਾਈਕਲਰਿਕਸ਼ਾਟਰੈਕਟਰ-ਟਰਾਲੀਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਤੋਂ ਬਿਨਾਂ ਚੱਲਣ ‘ਤੇ ਰੋਕ ਲਗਾਈ ਗਈ ਹੈ।  ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ਦੀ ਮਨਾਹੀ ਹੋਵੇਗੀ। ਇਹ ਪਾਬੰਦੀ 18 ਜੂਨ 2025  ਤੱਕ ਲਾਗੂ ਰਹੇਗੀ।

 

 ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ । ਇਹ ਪਾਬੰਦੀ 18 ਜੂਨ 2025 ਤੱਕ ਲਾਗੂ ਰਹੇਗੀ।

Tags:

Advertisement

Latest News

ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ ਸਹੂਲਤਾਂ ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ ਸਹੂਲਤਾਂ
-ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ - 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਸੀ.ਐਚ.ਸੀ. ਹਸਪਤਾਲ, ਅਮਨ ਅਰੋੜਾ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-05-2025 ਅੰਗ 622
ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ
ਸਰਪੰਚਾਂ/ਪੰਚਾਂ ਲਈ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 8 ਹਜਾਰ ਨਸ਼ਾ ਤਸਕਰ ਗ੍ਰਿਫਤਾਰ ਕੀਤੇ –ਕੈਬਨਿਟ ਮੰਤਰੀ ਮੁੰਡੀਆਂ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ 'ਚ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ
ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਦਿੱਤੀ ਨਵੀਂ ਉਡਾਣ : ਬ੍ਰਮ ਸ਼ੰਕਰ ਜਿੰਪਾ