ਜ਼ਿਲ੍ਹਾ ਦੇ ਖਜ਼ਾਨੇ/ਸਬ ਖਜ਼ਾਨੇ 24 ਘੰਟੇ ਰਹਿਣਗੇ ਖੁੱਲ੍ਹੇ

ਜ਼ਿਲ੍ਹਾ ਦੇ ਖਜ਼ਾਨੇ/ਸਬ ਖਜ਼ਾਨੇ 24 ਘੰਟੇ ਰਹਿਣਗੇ ਖੁੱਲ੍ਹੇ

ਮੋਗਾ, 26 ਮਾਰਚ:
ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਹੋਣ ਤੋਂ ਬਾਅਦ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਸ ਦੌਰਾਨ ਵੱਖ ਵੱਖ ਤਰ੍ਹਾਂ ਦੀਆਂ ਇਨਫੋਰਸਮੈਂਟ ਟੀਮਾਂ ਹਫ਼ਤੇ ਦੇ ਸਾਰੇ ਦਿਨ 24 ਘੰਟੇ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਇਨ੍ਹਾਂ ਇਨਫੋਰਸਮੈਂਟ ਟੀਮਾਂ ਵੱਲੋਂ ਚੈਕਿੰਗ ਦੌਰਾਨ ਜੇਕਰ ਕਿਸੇ ਵੀ ਕਿਸਮ ਦੀ ਸ਼ੱਕੀ ਨਗਦੀ/ਕਰੰਸੀ ਜਬ਼ਤ  ਕੀਤੀ ਜਾਂਦੀ ਹੈ ਤਾਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਸ ਨੂੰ ਉਸੇ ਸਮੇਂ ਹੀ ਖਜ਼ਾਨਾ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਾ ਹੁੰਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਖਜ਼ਾਨਾ ਅਤੇ ਸਬ ਖਜ਼ਾਨਿਆਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਿਖਤੀ ਹੁਕਮਾਂ ਵਿੱਚ ਖਜ਼ਾਨਾ ਦਫ਼ਤਰਾਂ ਵਿੱਚ ਲੋੜ ਅਨੁਸਾਰ ਕਰਮਚਾਰੀਆਂ ਨੂੰ ਤੈਨਾਤ ਕਰਨ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਹਨ  ਤਾਂ ਜੋ ਜਬਤ ਕੀਤੀ ਗਈ ਕਰੰਸੀ/ਨਗਦੀ ਨੂੰ ਖਜ਼ਾਨਾ ਦਫ਼ਤਰ ਵਿਖੇ ਸੁਰੱਖਿਅਤ ਰੱਖਿਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸੀਨੀਅਰ ਕਪਤਾਨ ਪੁਲਿਸ ਮੋਗਾ ਨੂੰ ਖਜ਼ਾਨਿਆਂ ਵਿੱਚ ਸੁਰੱਖਿਆ ਕਰਮਚਾਰੀ ਤੈਨਾਤ ਕਰਵਾਉਣ ਲਈ ਹਦਾਇਤ ਕਰ ਦਿੱਤੀ ਹੈ।

Tags:

Advertisement

Latest News

ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
New Delhi, 27 April 2024,(Azad Soch News):-  ਦਿੱਲੀ ਦੀ ਰਾਉਸ ਐਵੇਨਿਊ ਕੋਰਟ (Rouse Avenue Court) ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ...
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ