ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਚੰਡੀਗੜ੍ਹ, 30 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ  4 ਫੀਸਦ ਵਾਧੇ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Tags:

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ