ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ

ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ

 

ਫ਼ਰੀਦਕੋਟ,10 ਅਕਤੂਬਰ ( ) ਜਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਓਟ ਕਲੀਨਿਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰਾਪਤ ਥੀਮ " ਕੰਮ ਕਰਨ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ" ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ।

ਵਿਸ਼ਵ ਮਾਨਸਿਕ ਸਿਹਤ ਦਿਵਸ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਹੈ ਕਿ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ ਜਾਗਰੂਕ ਕਰਨਾ ਹੈ। ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਸਿਕ ਰੋਗਾਂ ਸਬੰਧੀ ਵਿਸ਼ਵ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਉਨਾ ਕਿਹਾ ਇਸ ਵਾਰ ਕਿਸੇ ਸਰਕਾਰੀ ਜਾਂ ਪ੍ਰਾਇਵੇਟ ਅਦਾਰੇ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦੀ ਮਾਨਸਿਕ ਸਿਹਤ ਨੂੰ ਬੜਾਵਾ ਦੇਣਾ ਹੈ ਤਾਂ ਜੋ ਉਹ ਆਪਣੇ ਕੰਮ ਨੂੰ ਸੁਚੱਜੇ ਤਰੀਕੇ ਨਾਲ ਨਿਭਾਅ ਸਕਣ ।

            ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਬਰਾੜ ਨੇ ਸੰਬੋਧਤ ਕਰਦਿਆਂ ਕਿਹਾ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ ਵਿੱਚ ਮਿਲਦੇ ਹਨ। ਇਸ ਦਾ ਮੁੱਖ ਕਾਰਣ ਮਾੜੀ ਸਿਹਤਘਰਾਂ ਵਿੱਚ ਵੱਧ ਰਹੀਆਂ ਲੜਾਈਆਂਨਸ਼ਾਘੱਟ ਸੌਣਾਮਾੜੀ ਸੰਗਤ ਆਦਿ ਹਨ। ਮਾਨਸਿਕ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਇਲਾਜਯੋਗ ਹੈ। ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ਤੇ ਸਾਨੂੰ ਆਪਣੇ ਸਕੇ ਸਬੰਧੀਆਂ ਜਾਂ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਬਿਨਾਂ ਕਿਸੇ ਝਿਜ਼ਕ ਅਤੇ ਡਰ ਤੋਂ ਨੇੜੇ ਦੇ ਮਨੋਰੋਗ ਮਾਹਿਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ।

              ਸਾਈਕੋਲੋਜਿਸਟ ਖੁਸਪ੍ਰੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਾਡੇ ਪਰਿਵਾਰਰਿਸ਼ਤੇਦਾਰਾਂ ਮਿੱਤਰਾਂ ਜਾਂ ਸਮਾਜ ਵਿੱਚ ਕਿਸੇ ਵੀ ਇਨਸਾਨ ਨੂੰ ਜਿਆਦਾ ਤਨਾਓ ਮਹਿਸੂਸ ਹੋਣਮਾਨਸਿਕ ਰੋਗ ਹੋਣਾਬਿਨਾ ਵਜ੍ਹਾ ਸ਼ੱਕੀ ਹੋਣਾਡਰ ਲੱਗਣਾ ਜਾਂ ਕਿਸੇ ਕਿਸਮ ਦੇ ਨਸ਼ੇ ਦਾ ਸਿਕਾਰ ਹੋ ਚੁੱਕੇ ਹੋਣ ਤਾਂ ਉਹਨਾ ਨਾਲ ਹਮਦਰਦੀ ਭਰਿਆ ਵਤੀਰਾਂ ਰੱਖਣਾ ਚਾਹੀਦਾ ਹੈ।ਮਾਨਸਿਕ ਰੋਗਾ ਇਲਾਜ ਵੀ ਸਰੀਰਕ ਰੋਗਾਂ ਦੀ ਤਰਾਂ ਦਵਾਈ ਨਾਲ ਬਿਲਕੁੱਲ ਠੀਕ ਕੀਤਾ ਜਾ ਸਕਦਾ ਹੈ ਪ੍ਰੰਤੂ ਸਾਨੂੰ ਇਲਾਜ ਵਿੱਚ ਦੇਰੀ ਨਹੀ ਕਰਨੀ ਚਾਹੀਦੀ ,ਸਾਨੂੰ ਕਿਸੇ ਵੀ ਨੀਮ ਹਕੀਮਾਂਸਿਆਣਿਆਜਾਦੂ ਟੂਣਿਆਜੰਤਰਾਂ ਮੰਤਰਾਂਪਖੰਡੀਆਂ ਬਾਬਿਆਂਅੰਧ ਵਿਸ਼ਵਾਸਭੂਤ ਪ੍ਰੇਤਾਂ ਦਾ ਡਰ ਪੈਦਾ ਕਰਨ ਵਾਲੇ ਲਾਲਚੀ ਲੋਕਾਂ ਤੋਂ ਤੋਬਾ ਕਰਨੀ ਚਾਹੀਦੀ ਹੈ।

            ਬਲਵਿੰਦਰ ਸਿੰਘ ਸਾਈਕੈਟਰਿਕ ਸ਼ੋਸਲ ਵਰਕਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਸੀਕ ਅਤੇ ਉਦਾਸੀ ਰੋਗ ਨੂੰ ਛੁਪਾਉਣਾ ਨਹੀ ਚਾਹੀਦਾ। ਇਸ ਬਾਰੇ ਸਕੇ ਸਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰਵਿਵਹਾਰ ਵਿੱਚ ਤਬਦੀਲੀਚੁੱਪ ਰਹਿਣਾਕੰਮ ਕਾਜ ਵਿੱਚ ਦਿਲ ਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ। ਰੋਜਾਨਾ ਜਿੰਦਗੀ ਵਿੱਚ ਅਗਾਂਹ ਵਧੂ ਵਿਚਾਰਾਂ ਨਾਲ ਵਿਚਰੋ। ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਮੁਫਤ ਉਪਲਬਧ ਹਨ।ਸਾਨੂੰ ਆਪਣੇ ਬੱਚਿਆ ਅਤੇ ਪਰਿਵਾਰ ਨੂੰ ਵੱਧ ਤੋਂ ਵੱਧ ਸਮਾਂ ਦੇਣਾ ਚਾਹੀਦਾ ਹੈਤਾਂ ਜੋ ਉਹਨਾਂ ਨੂੰ ਇਸ ਤਰ੍ਹਾਂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾ ਮਨਪ੍ਰੀਤ ਕੌਰ,ਮੈਨੇਜਰ ਆਗਿਆਪਾਲ ਸਿੰਘਕਾਊਸਲਰ ਮੌਨਿਕਾ ਚੌਧਰੀ,ਫਰਮਾਸਿਸਟ ਅੰਸ਼ੂ ਅਰੋੜਾਲਵਪ੍ਰੀਤ ਸਿੰਘ ਸਟਾਫ ਨਰਸਡੀ ਈ ਓ ਨਿਰਵੈਰ ਸਿੰਘ ਤੇ ਲਵਪ੍ਰੀਤ ਸਿੰਘ ਹਾਜਰ ਸਨ।

 
 
 
 
Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ