ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ-ਚੇਅਰਮੈਨ ਰਮਨ ਬਹਿਲ

ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ-ਚੇਅਰਮੈਨ ਰਮਨ ਬਹਿਲ

Gurdaspur, 1 August 2024,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ,ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਲਈ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ,ਭਾਵ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ਸਗੋਂ ਦਫ਼ਤਰ ਚੱਲ ਕੇ ਲੋਕਾਂ ਦੇ ਘਰ ਪਹੁੰਚਦਾ ਹੈ,ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ (Chairman Raman Bahl) ਨੇ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿਚ ਆਉਣ ਜਾਣ ਦਾ ਸਮਾਂ ਬਚਦਾ ਹੈ,ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸਰਕਾਰੀ ਨੁੰਮਾਇੰਦੇ ਨੂੰ ਘਰ ਬੁਲਾ ਸਕਦੇ ਹਨ।

ਜਿੱਥੇ ਸਰਕਾਰੀ ਨੁੰਮਾਇੰਦਾ ਨਾਗਰਿਕ ਦੇ ਘਰ ਆ ਕੇ ਉਸਦੀ ਅਰਜੀ ਲੈਂਦਾ ਹੈ,ਫੋਟੋ ਅਤੇ ਹੋਰ ਦਸਤਾਵੇਜ ਪ੍ਰਾਪਤ ਕਰਦਾ ਹੈ,ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ,ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ,ਆਮਦਨ ਸਰਟੀਫਿਕੇਟ, ਹਲਫੀਆਂ ਬਿਆਨ, ਭਾਰ ਰਹਿਤ ਸਰਟੀਫਿਕੇਟ, ਜਮਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ ਸੀ, ਬੀਸੀ ਸਰਟੀਫਿਕੇਟ (BC Certificate) ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ,ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜਿਟ ਫੀਸ ਅਲਗ ਤੋਂ ਲਾਗੂ ਹੈ।

ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ,ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ (Chairman Raman Bahl) ਨੇ ਹੋਰ ਦੱਸਿਆ ਕਿ ਇਸ ਤੋਂ ਬਿਨ੍ਹਾਂ ਲੋਕ ਲਗਭਗ 100 ਸਰਕਾਰੀ ਸੇਵਾਵਾਂ ਲਈ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ https://connect.punjab.gov.in/ ‘ਤੇ ਵੀ ਘਰ ਬੈਠੇ ਹੀ ਅਪਲਾਈ ਕਰ ਸਕਦੇ ਹਨ,ਇਸ ਸਬੰਧੀ ਹੋਰ ਜਾਣਕਾਰੀ ਲਈ ਲੋਕ ਐਮ ਸੇਵਾ ਮੋਬਾਇਲ ਐਪ (Lok M Seva Mobile App) ਵੀ ਡਾਊਨਲੋਡ ਕਰ ਸਕਦੇ ਹਨ,ਪਰ ਇਸ ਤਰੀਕੇ ਨਾਲ ਅਪਲਾਈ ਕਰਨ ਸਮੇਂ ਨਾਗਰਿਕ ਆਪਣਾ ਯੂਜਰ ਨੇਮ ਅਤੇ ਪਾਸਵਰਡ ਯਾਦ ਰੱਖਣ ਅਤੇ ਸਾਰੇ ਦਸਤਾਵੇਜ ਅਪਲੋਡ ਕਰਨ ਅਤੇ ਅਪਲਾਈ ਕਰਨ ਤੋਂ ਬਾਅਦ ਸਮੇਂ ਸਮੇਂ ਤੇ ਆਪਣਾ ਅਕਾਉਂਟ ਚੈਕ ਕਰਦੇ ਰਹਿਣ,ਇਸ ਤਹਿਤ ਵੀ ਸਰਟੀਫਿਕੇਟ ਬਣ ਜਾਣ ਤੇ ਨਾਗਰਿਕ ਨੂੰ ਆਨਲਾਈਨ ਤਰੀਕੇ ਨਾਲ ਘਰ ਬੈਠੇ ਹੀ ਸਰਟੀਫਿਕੇਟ ਪ੍ਰਾਪਤ ਹੋ ਜਾਂਦਾ ਹੈ।

 

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ