ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ
By Azad Soch
On
ਫ਼ਰੀਦਕੋਟ, 1 ਦਸੰਬਰ 2024 () ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ 'ਤੇ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰ ਰਹੀ ਹੈ ਜਿਸ ਤੋਂ ਸੁਚੇਤ ਰਹਿੰਦੀਆਂ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਗੁਲਾਬੀ ਸੁੰਡੀ ਤਾਂ ਹਰੇਕ ਤਰਾਂ ਦੀ ਤਕਨੀਕ ਨਾਲ ਬਿਜਾਈ ਕੀਤੀ ਗਈ ਕਣਕ ਦੀ ਫਸਲ ਉੱਪਰ ਹਮਲਾ ਕਰ ਸਕਦੀ ਹੈ। ਕਣਕ ਤੋਂ ਇਲਾਵਾ ਇਹ ਸੁੰਡੀ ਮੱਕੀ, ਝੋਨਾ, ਬਾਸਮਤੀ ਅਤੇ ਜਵਾਰ ਵਿਚ ਵੀ ਹਮਲਾ ਕਰਦੀ ਹੈ, ਇਸ ਲਈ ਗੁਲਾਬੀ ਸੁੰਡੀ ਤੋਂ ਡਰਨ ਦੀ ਨਹੀਂ ਸਗੋਂ ਸਮੇਂ ਸਿਰ ਸਿਫਾਰਸ਼ਸ਼ੁਦਾ ਤਕਨੀਕਾਂ ਵਰਤ ਕੇ ਇਲਾਜ ਕਰਨ ਦੀ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ, ਜਦੋਂ ਝੋਨੇ ਦੀ ਫਸਲ ਵਿੱਚ ਹੁੰਦੀ ਹੈ ਤਾਂ ਫਸਲ ਦੀ ਕਟਾਈ ਉਪਰੰਤ ਝੋਨੇ ਦੇ ਮੁੱਢਾਂ ਵਿੱਚ ਲੁਕ ਕੇ ਮਿੱਟੀ ਵਿੱਚ ਨਿਵਾਸ ਕਰਦੀ ਹੈ। ਇਸ ਸੁੰਡੀ ਦੇ ਮਾਦਾ ਪਤੰਗੇ ਤਣੇ ਦੁਆਲੇ ਪੱਤੇ ਵਿਚ ਅੰਡੇ ਦਿੰਦੀਆਂ ਹਨ ਜਿਸ ਵਿਚੋਂ ਮੌਸਮ ਦੇ ਹਿਸਾਬ ਨਾਲ 6-7 ਦਿਨਾਂ ਬਾਅਦ ਸੁੰਡੀਆਂ ਨਿਕਲ ਕੇ ਤਣੇ ਵਿਚ ਮੋਰੀ ਕਰਕੇ ਤਣੇ ਅੰਦਰਲਾ ਮਾਦਾ ਖਾਂਦੀਆਂ ਹਨ। ਸੁੰਡੀਆਂ ਦੁਆਰਾ ਤਣੇ ਅੰਦਰਲਾ ਮਾਦਾ ਖਾਣ ਨਾਲ ਮੁੱਖ ਸ਼ਾਖ਼ ਸੁੱਕ ਜਾਂਦੀ ਹੈ ਅਤੇ ਬੂਟਾ ਪੀਲਾ ਪੈ ਕੇ ਸੁੱਕ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਗੱਲ ਦਾ ਖਿਆਲ ਰੱਖਣਾ ਹੈ ਕਿ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਉੱਪਰ ਨਾਂ ਜਾਵੇ ਮਤਲਬ ਕਿ ਜੇਕਰ ਹਮਲਾ ਜ਼ਿਆਦਾ ਹੈ ਤਾਂ ਕੀਟਨਾਸ਼ਕਾਂ ਦੀ ਵਰਤੋਂ ਕਰੋ। ਕਈ ਵਾਰ ਜੇਕਰ ਸਮੇਂ ਸਿਰ ਇਲਾਜ ਨਾਂ ਕੀਤਾ ਜਾਵੇ ਤਾਂ ਸੁੰਡੀ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਕਰ ਦਿੰਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਸਿਫਾਰਸ਼ਸ਼ੁਦਾ ਤਕਨੀਕਾਂ ਵਰਤ ਕੇ ਇਲਾਜ ਕਰਨ ਦੀ ਜ਼ਰੂਰਤ ਹੈ।
ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਉਨ੍ਹਾਂ ਦਸਿਆ ਕਿ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜਦੋਂ ਵੀ ਕੋਈ ਬੂਟਾ ਸੁੱਕਾ ਹੋਇਆ ਦਿਖਾਈ ਦਿੰਦਾ ਹੈ ਤਾਂ ਬੇਧਿਆਨਾ ਨਾ ਕਰੋ। ਪ੍ਰਭਾਵਤ ਬੂਟਾ ਪੁੱਟ ਕੇ ਬੂਟੇ ਨੁੰ ਪਾੜ ਕੇ ਦੇਖੋ ਜੇਕਰ ਹਲਕੀ ਗੁਲਾਬੀ ਸੁੰਡੀ ਜਿਸ ਦਾ ਸਿਰ ਹਲਕਾ ਭੂਰਾ ਹੋਵੇਗਾ, ਦਿਖਾਈ ਦੇਵੇ ਤਾਂ ਖੇਤੀਬਾੜੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਓ।
ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਫ਼ਸਲ ਦਾ ਨਿਰੰਤਰ ਨਿਰੀਖਣ ਕਰੋ, ਜੇਕਰ ਕਣਕ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਜ਼ਿਆਦਾ ਹੋਵੇ ਤਾਂ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ 7 ਕਿਲੋ ਫਿਪਰੋਨਿਲ ਜਾਂ ਇੱਕ ਲਿਟਰ ਕਲੋਰੋਪਾਈਰੀਫਾਸ ਨੂੰ 20 ਈ ਸੀ ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਰਲਾ ਕੇ ਛੱਟਾ ਦੇ ਦਿਉ। ਕਣਕ ਦੀ ਫਸਲ ਨੂੰ ਦਿਨ ਸਮੇਂ ਪਹਿਲਾ ਪਾਣੀ ਲਗਾਉਣ ਨੂੰ ਤਰਜ਼ੀਹ ਦਿਓ ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ।
ਉਨਾਂ ਦੱਸਿਆ ਕਿ ਜੇਕਰ ਪਹਿਲਾ ਪਾਣੀ ਲਾਉਣ ਤੋਂ ਬਾਅਦ ਸੁੰਡੀ ਦਾ ਹਮਲਾ ਦਿਖਾਈ ਦਿੰਦਾ ਹੈ ਤਾਂ 50 ਮਿਲੀ ਲਿਟਰ ਕਲੋਰਐਂਟਰਾਨਿਲੀਪਰੋਲ 18.5 ਐਸ ਸੀ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਨੂਪ ਸੈਕ ਛਿੜਕਾਅ ਪੰਪ ਵਰਤ ਕੇ ਗੋਲ ਨੋਜ਼ਲ ਨਾਲ ਛਿੜਕਾਅ ਕਰੋ।
Tags:
Related Posts
Latest News
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
04 Dec 2024 13:16:37
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ...