ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਅਗਸਤ


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।  ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10  ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ।

ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।
Tags:

Advertisement

Latest News

ਖੇਤੀਬਾੜੀ ਵਿਭਾਗ ਬਲਾਕ ਕੋਟਕਪੂਰਾ ਵੱਲੋ ਕਿਸਾਨਾਂ ਨੂੰ  ਪੀ.ਏ.ਯੂ ਲੁਧਿਆਣਾ  ਮੇਲਾ ਵਿਖਾਇਆ  ਗਿਆ ਖੇਤੀਬਾੜੀ ਵਿਭਾਗ ਬਲਾਕ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਮੇਲਾ ਵਿਖਾਇਆ ਗਿਆ
ਕੋਟਕਪੂਰਾ 14 ਸਤੰਬਰ 2024 ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਯੋਗ...
ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ