ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਤੇ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ

ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਤੇ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 7 ਨਵੰਬਰ

ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ ਬਿਮਾਰੀ ਦੀ ਜਲਦੀ ਪਹਿਚਾਣ ਕਰਕੇ ਇਸ ਦਾ ਇਲਾਜ ਕੀਤਾ ਜਾ ਸਕੇ। ਡਾ ਚੰਦਰ ਸ਼ੇਖਰ ਕੱਕੜ  ਸਿਵਲ ਸਰਜਨ ਫਾਜਿਲਕਾ ਨੇ ਅੱਜ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਸਾਲ 7 ਨਵੰਬਰ ਨੂੰ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਅੱਜ ਜਿਲ੍ਹੇ ਦੇ ਸਾਰੇ ਸਿਹਤ ਸਟਾਫ਼ ਵੱਲੋਂ ਵੱਖ ਵੱਖ ਜਗ੍ਹਾ ਤੇ ਸਮਾਗਮ ਕਰਕੇ ਕੈਂਸਰ ਦੀ ਬਿਮਾਰੀ ਤੋਂ ਬਚਣਇਲਾਜ ਅਤੇ ਪ੍ਰਹੇਜ਼ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜੇਕਰ ਅਸੀਂ ਕੈਂਸਰ ਦੀ ਜਲਦੀ  ਪਹਿਚਾਣ ਕਰ ਲੈਂਦੇ ਹਾਂ ਤਾਂ ਇਸ ਦਾ ਇਲਾਜ ਸੰਭਵ ਹੈ। ਉਹਨਾਂ ਕਿਹਾ ਕਿ ਜੇਕਰ ਕੈਂਸਰ ਸਬੰਧੀ ਕੋਈ ਵੀ ਨਿਸ਼ਾਨੀਆਂ ਨਜ਼ਰ ਆਉਂਦੀਆਂ ਹਨ ਤਾਂ ਜਲਦੀ ਤੋਂ ਜਲਦੀ ਮਾਹਿਰ ਡਾਕਟਰ ਦੀ ਸਲਾਹ ਲਵੋ।

ਅੱਜ ਜਿਲ੍ਹਾ ਸਿਹਤ ਵਿਭਾਗ ਵੱਲੋਂ ਡਾ ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਡਾ ਸੁਰੇਸ਼ ਕੰਬੋਜ਼ (ਐਮ ਡੀ ਮੈਡੀਸਨ)ਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਛਾਤੀ ਵਿੱਚ ਗਿਲਟੀਲਗਾਤਾਰ ਖੰਘ ਅਤੇ ਅਵਾਜ਼ ਵਿੱਚ ਭਾਰੀਪਣਮਾਹਮਾਰੀ ਵਿੱਚ ਜ਼ਿਆਦਾ ਖੂਨ ਆਉਣਾਮੂੰਹ ਦੇ ਛਾਲੇ ਠੀਕ ਨਾ ਹੋਣਾਭੁੱਖ ਘੱਟ ਲੱਗਣਾਬਿਨ੍ਹਾਂ ਕਿਸੇ ਕਾਰਣ ਭਾਰ ਘਟਣਾ ਆਦਿ ਕੈਂਸਰ ਦੇ ਲੱਛਣ ਹੋ ਸਕਦੇ ਹਨ। ਸਾਨੂੰ ਕੈਂਸਰ ਦੇ ਮੁੱਢਲੇ ਲੱਛਣਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈਫਸਲਾਂ ਉਪਰ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀਸ਼ਰਾਬਤੰਬਾਕੂਹੋਰ ਨਸ਼ੇ ਅਤੇ ਬੀੜੀ ਸਿਗਰੇਟ ਦੀ ਬਿਲਕੁਲ ਵਰਤੋਂ ਨਾ ਕਰੋਸਮੇਂ ਸਿਰ ਮਾਹਿਰ ਡਾਕਟਰਾਂ ਤੋਂ ਚੈਕਅੱਪ ਕਰਵਾਉਣਾ ਚਾਹੀਦਾ ਹੈ। ਰੋਜ਼ਾਨਾ  ਸੰਤੁਲਿਤ ਖੁਰਾਕ  ਦੀ ਵਰਤੋਂ ਕਰੋਸਰੀਰ ਦੇ ਕਿਸੇ ਵੀ ਹਿੱਸੇ ਦੀ ਗਿਲਟੀ ਜਾਂ ਰਸੋਲੀ ਨੂੰ ਸਧਾਰਣ ਨਹੀਂ ਲੈਣਾ ਚਾਹੀਦਾ ਹੈ ਬਲਕਿ ਮਾਹਿਰ ਡਾਕਟਰ ਤੋਂ ਸਲਾਹ ਲਵੋਔਰਤਾਂ ਵਿੱਚ ਮਾਂਹਵਾਰੀ ਦੇ ਲੱਛਣ ਬਦਲਣ ਤੇ ਡਾਕਟਰ ਦੀ ਸਲਾਹ ਲਵੋ। ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖੋ।  ਫਸਲਾਂ ਉਤੇ ਜਿ਼ਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਜਿ਼ਆਦਾ ਚਰਬੀ ਵਾਲੇ ਭੋਜਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਰਤੋਂ ਕਰਨ ਨਾਲ ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਵਿੱਚੋਂ ਲੱਗਭੱਗ 40 ਪ੍ਰਤੀਸ਼ਤ ਮੌਤਾਂ ਦਾ ਕਾਰਣ ਤੰਬਾਕੂ ਦੀ ਵਰਤੋਂ ਕਰਨਾ ਹੈ।

ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਸ ਬਿਮਾਰੀ ਲਈ ਪੰਜਾਬ ਸਰਕਾਰ ਵੱਲੋਂ  ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਤਹਿਤ ਸਾਰੇ ਮੈਡੀਕਲ ਕਾਲਜਾਂ (ਅੰਮ੍ਰਿਤਸਰ,ਫਰੀਦਕੋਟ,ਪਟਿਆਲਾ)ਪੰਜਾਬ ਸਾਰੇ ਸਰਕਾਰੀ ਹਸਪਤਾਲਮੈਕਸ ਹਸਪਤਾਲ ਅਤੇ ਅਡਵਾਂਸ ਕੈਂਸਰ ਹਸਪਤਾਲ ਬਠਿੰਡਾਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰਏਮਜ਼ ਦਿੱਲੀਪੀ.ਜੀ. ਆਈ. ਚੰਡੀਗੜ੍ਹਮੈਡੀਕਲ ਕਾਲਜ ਅਤੇ  ਹਸਪਤਾਲ ਸੈਕਟਰ 32 ਡੀਅਚਾਰੀਆ ਤੁਲਸੀ ਰੀਜ਼ਨਲ ਕੈਂਸਰ ਸੈਂਟਰ ਬੀਕਾਨੇਰ ਤੋਂ ਇਲਾਵਾ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਡੀ ਐਮ ਸੀ ਅਤੇ ਸੀ ਐਮ ਸੀ ਲੁਧਿਆਣਾਮੈਕਸ ਹਸਪਤਾਲ ਬਠਿੰਡਾਓਸਵਾਲ ਹਸਪਤਾਲ ਲੁਧਿਆਣਾਮੈਕਸ ਹਸਪਤਾਲ ਮੋਹਾਲੀਆਈ ਵੀ ਵਾਈ ਮੋਹਾਲੀਸ੍ਰੀ ਗੁਰੂ ਰਾਮ ਦਾਸ ਹਸਪਤਾਲ ਅੰਮ੍ਰਿ੍ਰਤਸਰਪਟੇਲ ਹਸਪਤਾਲ ਜਲੰਧਰਕੈਪੀਟਲ ਹਸਪਤਾਲ ਜਲੰਧਰਸਹਿਗਲ ਇੰਸੀਚਿਊਟ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਵੀ ਡੇਢ ਲੱਖ ਰੁਪਏ ਤੱਕ ਮੁਫਤ ਇਲਾਜ ਕਰਾਉਣ ਲਈ ਸਬੰਧਤ ਹਸਪਤਾਲਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਰਕਾਰੀ ਅਤੇ ਅਪੈਂਲਡ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜ਼ਾਂ ਦਾ ਲੱਖ ਤੱਕ  ਦਾ ਇਲਾਜ ਮੁਫ਼ਤ ਕੀਤਾ ਜ਼ਾਦਾ ਹੈ। ਐਨ ਸੀ ਡੀ ਸਕੀਮ ਅਧੀਨ ਵੀ ਸਰਕਾਰੀ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਰਾਜੇਸ਼ ਕੁਮਾਰ ਡੀ ਪੀ ਐਮਰੋਹਿਤ ਸਟੈਨੋਈਸ਼ਵਰ ਸਿੰਘ ਸੁਖਦੇਵ ਸਿੰਘ, ਹਰਮੀਤ ਸਿੰਘਡਾ ਜੀ ਐਸ ਮਿੱਤਲ ਚੇਅਰਮੈਨਡਾ ਰਾਮਸਵਰੂਪ ਸ਼ਰਮਾ ਪ੍ਰਿੰਸੀਪਲਪ੍ਰੋ ਰਹੀਸ਼ ਚੰਦ ਵਾਈਸ ਪ੍ਰਿੰਸੀਪਲਜਗਮਿੰਦਰ ਕੌਰਸਰੋਜ ਰਾਣੀਅਮਨਦੀਪ ਕੌਰ  ਹਾਜ਼ਰ ਸਨ।

Tags:

Advertisement

Latest News

21 ਮਾਰਚ ਤੋਂ ਸ਼ੁਰੂ ਹੋਵੇਗਾ IPL 2025 21 ਮਾਰਚ ਤੋਂ ਸ਼ੁਰੂ ਹੋਵੇਗਾ IPL 2025
New Mumbai, 29 JAN,2025,(Azad Soch News):- ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਚੇਅਰਮੈਨ ਅਰੁਣ ਧੂਮਲ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਹੈ...
ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲਲਾਲ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ
ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ
ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ
ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ