ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਚਾਰਜ਼

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਚਾਰਜ਼

ਸ੍ਰੀ ਮੁਕਤਸਰ ਸਾਹਿਬ 2 ਜੁਲਾਈ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਚਾਰਜ਼ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜਿ਼ਲ੍ਹਾ ਬਠਿੰਡਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਨਿਭਾ ਰਹੇ ਸਨ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।  ਇਸ ਮੌਕੇ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜਿੰਮੇਦਾਰੀ ਅਤੇ ਪੂਰੀ ਇਮਾਨਦਾਰੀ ਤੇ ਲਗਨ ਨਾਲ ਡਿਉਟੀ ਨਿਭਾਉਣਗੇ। ਉਨ੍ਹਾਂ ਸਾਰੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਜਸਵੰਤ ਸਿੰਘ  ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਕਿਸਾਨੀ ਹਿੱਤ ਦੀਆਂ ਸਹੂਲਤਾਂ ਪਿੰਡ ਪੱਧਰ ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਸਬੰਧੀ ਸੰਪੂਰਨ ਜਾਣਕਾਰੀ ਪ੍ਰ਼ਾਪਤ ਕਰਨ ਲਈ ਬਲਾਕ ਦਫ਼ਤਰਾਂ ਨਾਲ ਤਾਲਮੇਲ ਕੀਤਾ ਜਾਵੇ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।

 
 
Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ